ਮੁੱਖ ਮੰਤਰੀ ਸੈਣੀ ਦਾ ਨੌਜਵਾਨਾਂ ਨਾਲ ਰੂਬਰੂ ਅੱਜ
10:31 AM Jan 13, 2025 IST
Advertisement
ਪੱਤਰ ਪ੍ਰੇਰਕ
ਕੁਰੂਕਸ਼ੇਤਰ, 12 ਜਨਵਰੀ
ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ 13 ਜਨਵਰੀ ਨੂੰ ਸਵੇਰੇ 11 ਵਜੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਸ੍ਰੀਮਦ ਭਗਵਦ ਗੀਤਾ ਸਦਨ ਵਿੱਚ ਪ੍ਰੀ-ਬਜਟ ’ਤੇ ਚਰਚਾ ਕਰਨਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ 13 ਜਨਵਰੀ ਨੂੰ ਕੁਰੂਕਸ਼ੇਤਰ ਅਤੇ ਲਾਡਵਾ ਵਿੱਚ ਦੋ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਸਭ ਤੋਂ ਪਹਿਲਾਂ ਮੁੱਖ ਮੰਤਰੀ ਸਵੇਰੇ 11 ਵਜੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਨੌਜਵਾਨ ਪੀੜ੍ਹੀ ਨਾਲ ਪ੍ਰੀ-ਬਜਟ ਬਾਰੇ ਚਰਚਾ ਕਰਨਗੇ ਅਤੇ ਨੌਜਵਾਨਾਂ ਤੋਂ ਸੁਝਾਅ ਮੰਗਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਸ਼ਾਮ 6 ਵਜੇ ਲਾਡਵਾ ਦੀ ਅਨਾਜ ਮੰਡੀ ’ਚ ਲੋਹੜੀ ਅਤੇ ਮਕਰ ਸੰਕ੍ਰਾਂਤੀ ਸਬੰਧੀ ਸਮਾਗਮ ’ਚ ਸ਼ਿਰਕਤ ਕਰਨਗੇ ਅਤੇ ਵਿਧਾਨ ਸਭਾ ਵਾਸੀਆਂ ਨਾਲ ਲੋਹੜੀ ਦਾ ਤਿਉਹਾਰ ਮਨਾਉਣਗੇ।
Advertisement
Advertisement
Advertisement