ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਚਾਰ ਤੋਂ ਰੋਕਣ ਲਈ ਨੋਟਿਸ ਭੇਜ ਰਹੇ ਨੇ ਮੁੱਖ ਮੰਤਰੀ: ਪਰਮਪਾਲ ਕੌਰ

08:05 AM May 10, 2024 IST

ਜੋਗਿੰਦਰ ਸਿੰਘ ਮਾਨ/ਭਗਵਾਨ ਦਾਸ ਗਰਗ
ਮਾਨਸਾ/ਨਥਾਣਾ, 9 ਮਈ
ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਆਪਣੀ ਚੋਣ ਮੁਹਿੰਮ ਰੋਕਣ ਲਈ ਨੋਟਿਸ ਭੇਜ ਰਹੇ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦਾ ਵਿਰੋਧ ਕਰਨ ਲਈ ਬੰਦੇ ਭੇਜੇ ਜਾ ਰਹੇ ਹਨ ਜੋ ਉਨ੍ਹਾਂ ਨੂੰ ਨਾਅਰੇਬਾਜ਼ੀ ਕਰਕੇ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਇਹ ਦੋਵੇਂ ਸਾਜ਼ਿਸ਼ਾਂ ਅਸਫ਼ਲ ਰਹੀਆਂ ਹਨ। ਇਸੇ ਦੌਰਾਨ ਨਥਾਣਾ ਵਿੱਚ ਕਿਸਾਨਾਂ ਵੱਲੋਂ ਪਰਮਪਾਲ ਕੌਰ ਦਾ ਵਿਰੋਧ ਕੀਤਾ ਗਿਆ। ਮਾਨਸਾ ਜ਼ਿਲ੍ਹੇ ਦੇ ਪਿੰਡ ਨਰਿੰਦਰਪੁਰ, ਮੱਲ ਸਿੰਘ ਵਾਲਾ, ਅਹਿਮਦਪੁਰ, ਕਾਸਮਪੁਰ ਛੀਨਾ, ਆਲਮਪੁਰ ਮੰਡੇਰ, ਕੁਲਰੀਆਂ ਵਿਚ ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਪਰਮਪਾਲ ਕੌਰ ਨੇ ਕਿਹਾ ਕਿ ਲੋਕ ਸਮਝ ਚੁੱਕੇ ਹਨ ਕਿ ‘ਆਪ’ ਦੀ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਹੁਣ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਤਖ਼ਤਾ ਪਲਟਣਾ ਚਾਹੁੰਦੇ ਹਨ।

Advertisement

ਨਥਾਣਾ ਵਿੱਚ ਭਾਜਪਾ ਉਮੀਦਵਾਰ ਖ਼ਿਲਾਫ਼ ਧਰਨਾ ਦਿੰਦੀਆਂ ਹੋਈਆਂ ਕਿਸਾਨ ਬੀਬੀਆਂ।

ਨਥਾਣਾ ਵਿੱਚ ਕਿਸਾਨ ਜਥੇਬੰਦੀਆਂ ਨੇ ਅੱਜ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ। ਪਰਮਪਾਲ ਕੌਰ ਨੇ ਕਿਹਾ ਕਿ ਅਗਲੇ ਸਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਟੁੱਟ ਜਾਵੇਗੀ ਅਤੇ 2025 ਵਿਚ ਸੂਬੇ ਵਿਚ ਮੱਧਕਾਲੀ ਚੋਣਾਂ ਹੋਣਗੀਆਂ।

ਪਰਮਪਾਲ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸ

ਲੋਕ ਸਭਾ ਹਲਕਾ ਬਠਿੰਡਾ ਦੀ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਸੰਯੁਕਤ ਕਿਸਾਨ ਮੋਰਚਾ ਦੇ ਵਰਕਰਾਂ ਵੱਲੋਂ ਲਾਊਡ ਸਪੀਕਰ ਲਗਾ ਕੇ ਰੋਸ ਜਤਾਉਣ ਦੇ ਮਾਮਲੇ ’ਚ ਪੁਲੀਸ ਨੇ ਅਣਪਛਾਤੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹੌਲਦਾਰ ਸੁਖਵਿੰਦਰ ਸਿੰਘ ਅਨੁਸਾਰ ਇਹ ਕਾਰਵਾਈ ਮਾਨਸਾ ਜ਼ਿਲ੍ਹੇ ਦੇ ਪਿੰਡ ਬੋੜਾਵਾਲ ਅਤੇ ਪਿੰਡ ਫਫੜੇ ਭਾਈਕੇ ਵਿਚ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਕੀਤੀ ਗਈ ਹੈ।

Advertisement

Advertisement
Advertisement