ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਹਿਸ ਰੱਖ ਕੇ ਮੁੱਖ ਮੰਤਰੀ ਲੋਕਾਂ ਦਾ ਪੈਸਾ ਖਰਾਬ ਨਾ ਕਰਨ: ਚੰਦੂਮਾਜਰਾ

09:13 AM Oct 30, 2023 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਿੰਦਰਪਾਲ ਸਿੰਘ ਚੰਦੂਮਾਜਰਾ

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ, 29 ਅਕਤੂਬਰ
ਸਾਬਕਾ ਵਿਧਾਇਕ ਹਲਕਾ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੋ ਕਿ ਨਿੱਤ ਨਵੇਂ ਵਿਰੋਧੀਆਂ ਨੂੰ ਸਰਕਾਰ ਨਾਲ ਬਹਿਸ ਕਰਨ ਦੀਆਂ ਗੱਲਾਂ ਕਰਦੇ ਹਨ, ਉਹ ਲੋਕਾਂ ਨੂੰ ਆਪਸ ਵਿੱਚ ਵੰਡਣ ਦੀ ਬਿਜਾਏ ਪੰਜਾਬ ਦੇ ਲੋਕਾਂ ਨੂੰ ਜੋੜਨ ਦਾ ਕੰਮ ਕਰਨ, ਇਸ ਵਿੱਚ ਹੀ ਪੰਜਾਬ ਦਾ ਭਲਾ ਹੈ। ਉਹ ਅੱਜ ਦੇਵੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਅਤੇ ਪੰਜਾਬ ਦੇ ਹੋਰ ਅਦਾਰਿਆਂ ਬਾਰੇ ਤਾਂ ਬੀਤੇ ਦਿਨ ਬਹਿਸ ਹੋ ਚੁੱਕੀ ਹੈ ਪਰ ਪਹਿਲੀ ਨਵੰਬਰ ਨੂੰ ਬਹਿਸ ਰੱਖ ਕੇ ਮੁੱਖ ਮੰਤਰੀ ਪੰਜਾਬ ਲੋਕਾਂ ਦਾ ਪੈਸਾ ਖਰਾਬ ਨਾ ਕਰਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਵਿਰੋਧੀ ਸੂਬਿਆਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਨਾਲ ਬਹਿਸ ਕਰਨੀ ਚਾਹੀਦੀ ਹੈ ਨਾ ਕਿ ਪੰਜਾਬ ਦੇ ਲੋਕਾਂ ਨਾਲ। ਉਹ ਪਹਿਲਾਂ ਦਿੱਲੀ ਤੋਂ ਆਰਡੀਐੱਫ ਅਤੇ ਜੀਐੱਸਟੀ ਵਰਗੇ ਮਸਲੇ ਹੱਲ ਕਰਵਾਉਣ ਜਨਿ੍ਹਾਂ ਦੀ ਪੰਜਾਬ ਨੂੰ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਬਹਿਸ ਕਰਨੀ ਕੋਈ ਮਸਲਾ ਨਹੀਂ ਹੈ ਉਹ ਵਿਰੋਧੀਆਂ ਦੇ ਸਵਾਲਾਂ ਦੇ ਜਵਾਬ ਦੇਣ। ਉਨ੍ਹਾ ਇਹ ਵੀ ਕਿਹਾ ਕਿ ਮੁੱਖ ਮੰਤਰੀ ਇਹ ਵੀ ਦੱਸਣ ਕਿ ਉਹ ਪੰਜਾਬ ਦੇ ਮਸਲਿਆਂ ਤੇ ਕਿਸ ਅਫਸਰ ਜਾਂ ਲੀਡਰ ਨਾਲ ਗੱਲਬਾਤ ਕਰਕੇ ਆਏ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਉਨ੍ਹਾਂ ਲੋਕਾਂ ਨੂੰ ਜੇਲ੍ਹਾਂ ’ਚ ਬੰਦ ਕਰ ਰਹੇ ਹਨ ਜਿਹੜਾ ਕਿ ਉਨ੍ਹਾਂ ਦੇ ਅੱਗੇ ਬੋਲਦਾ ਹੈ। ਇਸ ਕਰਕੇ ਉਹ ਬਦਲਾ ਲਊ ਦੀ ਨੀਤੀ ਛੱਡ ਕੇ ਆਪਸੀ ਮਿਲਵਰਤਣ ਦੀ ਨੀਤੀ ਅਪਨਾਉਣ। ਚੰਦੂਮਾਜਰਾ ਨੇ ਇਹ ਵੀ ਕਿਹਾ ਕਿ ਨੌਕਰੀਆਂ ਦੇਣਾ ਇੱਕ ਲਾਅਰੇਬਾਜ਼ੀ ਹੈ ਇਹ ਕੋਈ ਰੁਜ਼ਗਾਰ ਦਾ ਠੋਸ ਹੱਲ ਨਹੀਂ ਹੈ।

Advertisement

Advertisement