ਮਾਲੇਰਕੋਟਲਾ ’ਚ ਮੁੱਖ ਮੰਤਰੀ ਸਹਾਇਤਾ ਕੇਂਦਰ ਸਥਾਪਤ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 9 ਜੁਲਾਈ
ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪਾਰਦਰਸ਼ੀ ਤਰੀਕੇ ਨਾਲ ਤੈਅ ਸਮੇਂ ਵਿੱਚ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ‘ਸੁਆਗਤ’ ਤੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਸਥਾਪਿਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਇਹ ਕੇਂਦਰ ਉਨ੍ਹਾਂ ਦੇ ਦਫ਼ਤਰੀ ਅਆਤੇ ’ਚ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਉਹ ਨਿੱਜੀ ਤੌਰ ’ਤੇ ਨਿਗਰਾਨੀ ਕਰ ਸਕਣ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫ਼ਰਜ਼ ਬਣਦਾ ਹੈ।
ਉਨ੍ਹਾਂ ਦੱਸਿਆ ਕਿ ਸਹਾਇਤਾ ਕੇਂਦਰ ਸਥਾਪਿਤ ਕਰਨ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਉਨ੍ਹਾਂ ਦੀ ਸਰਕਾਰੀ ਸੁਵਿਧਾਵਾਂ/ਪ੍ਰਸ਼ਾਸਨ ਕੰਮ ਕਰਵਾਉਣ ਵਿਚ ਮਦਦ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਨਿਯਮਤ ਤੌਰ ਦੇ ਕੰਮਾਂ ਨੂੰ ਸਮਾਂਬੱਧ ਅਤੇ ਫੌਰੀ ਤੌਰ ‘ਤੇ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਉਹ ਸਾਰੀਆਂ ਫਾਈਲਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।