ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਕਤਸਰ ਵਿੱਚ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਸਥਾਪਿਤ

06:41 AM Jul 10, 2024 IST

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 9 ਜੁਲਾਈ
ਇਥੇ ਡੀਸੀ ਦਫ਼ਤਰ ਵਿੱਚ ਮੁੱਖ ਮੰਤਰੀ ਦਫ਼ਤਰ ਦੀ ਖਿੜਕੀ ਸਥਾਪਿਤ ਕੀਤੀ ਗਈ ਹੈ। ਡੀਸੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੇ ਕਦਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਖੋਲ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕਾਂ ਨੂੰ ਆਪਣੇ ਕੰਮਾਂ ਦੇ ਸਬੰਧ ਵਿੱਚ ਮੁੱਖ ਮੰਤਰੀ ਦਫ਼ਤਰ ਜਾਂ ਵੱਖ-ਵੱਖ ਵਿਭਾਗਾਂ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਕੰਮ ਵਾਸਤੇ ਚੰਡੀਗੜ੍ਹ ਗੇੜੇ ਮਾਰਨ ਪੈਂਦੇ ਸਨ, ਉਨ੍ਹਾਂ ਲਈ `ਮੁੱਖ ਮੰਤਰੀ ਸਹਾਇਤਾ ਕੇਂਦਰ` ਵਰਦਾਨ ਸਾਬਤ ਹੋਵੇਗਾ, ਕਿਉਂਕਿ ਉਨ੍ਹਾਂ ਦੀ ਅਰਜ਼ੀ ਇਥੋਂ ਹੀ ਉੱਪਰ ਭੇਜੀ ਜਾ ਸਕੇਗੀ।
ਇਸ ਤਰ੍ਹਾਂ ਉਨ੍ਹਾਂ ਦੀਆਂ ਅਰਜ਼ੀਆਂ ਏਨੀ ਦੂਰ ਜਾਣ ਦੀ ਬਜਾਏ ਸਥਾਨਕ ਪੱਧਰ ਤੋਂ ਹੀ ਭੇਜੀਆਂ ਜਾ ਸਕਣਗੀਆਂ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹ ਹਰ ਵੀਰਵਾਰ ਨੂੰ ਆਪਣੇ ਦਫ਼ਤਰ ਵਿੱਚ ਸਵੇਰੇ 9 ਤੋਂ ਬਾਅਦ ਦੁਪਹਿਰ 1.30 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕਰਿਆ ਕਰਣਗੇ। ਇਸ ਤੋਂ ਹਰ ਹਫਤੇ ਬੁੱਧਵਾਰ ਅਤੇ ਸੁੱਕਰਵਾਰ ਨੂੰ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਲੋਕ ਸੁਵਿਧਾ ਕੈਂਪ ਵੀ ਲੱਗਣਗੇ।

Advertisement

Advertisement