ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟਿਆਲਾ ਵਿੱਚ ਮੁੱਖ ਮੰਤਰੀ ਸਹਾਇਤਾ ਕੇਂਦਰ ਸਥਾਪਿਤ

06:54 AM Jul 09, 2024 IST
ਸਿਹਤ ਮੰਤਰੀ ਡਾ. ਬਲਬੀਰ ਸਿੰਘ ਪ੍ਰਬੰਧਕੀ ਕੰਪਲੈਕਸ ਵਿੱਚ ਮੁੱਖ ਮੰਤਰੀ ਸਹਾਇਤਾ ਕੇਂਦਰ ਲੋਕਾਂ ਨੂੰ ਸਮਰਪਿਤ ਕਰਦੇ ਹੋਏ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 8 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਤੇ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਬਚਾਉਣ ਲਈ ਪਟਿਆਲਾ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਸਥਾਪਤ ਕੀਤਾ ਗਿਆ ‘ਸਵਾਗਤ ਅਤੇ ਮੁੱਖ ਮੰਤਰੀ ਸਹਾਇਤਾ ਕੇਂਦਰ’ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੀ ਮੌਜੂਦ ਸਨ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਸਾਰੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਸਿਰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਮੁੱਖ ਮੰਤਰੀ ਸਹਾਇਤਾ ਕੇਂਦਰ ਨਾਲ ਆਮ ਲੋਕ ਵੀ ਆਪਣੀਆਂ ਸ਼ਿਕਾਇਤਾਂ ਦੀ ਅਸਲ ਸਥਿਤੀ ਦੀ ਜਾਂਚ ਕਰਨ ਦੇ ਯੋਗ ਹੋਣਗੇ ਤਾਂ ਜੋ ਲੋਕਾਂ ਨੂੰ ਆਪਣੀ ਅਰਜ਼ੀ ਦਾ ਸਟੇਟਸ ਚੈੱਕ ਕਰਨ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ।
ਉਨ੍ਹਾਂ ਕਿਹਾ ਕਿ ਪਟਿਆਲਾ ਦੇ ਸਮੁੱਚੇ ਵਿਧਾਇਕ ਅਤੇ ਉਹ ਖ਼ੁਦ ਵੀ ਇਸ ਉਪਰ ਨਿਗਰਾਨੀ ਰੱਖਣਗੇ ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਾਂ ਇਸ ਸਮੁੱਚੀ ਪ੍ਰਣਾਲੀ ਦੀ ਆਪ ਨਿਗਰਾਨੀ ਕਰ ਹੀ ਰਹੇ ਹਨ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇੱਕ ਸਮਰਪਿਤ ਟੀਮ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਪ੍ਰਸ਼ਾਸਕੀ ਕੰਮਾਂ ਨੂੰ ਕਰਵਾਉਣ ਲਈ ਸਹੂਲਤ ਦੇਵੇਗੀ ਤਾਂ ਜੋ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਇੰਤਜ਼ਾਰ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫ਼ਰਜ਼ ਬਣਦਾ ਹੈ ਕਿ ਸਾਰੇ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਕਿਸੇ ਕਿਸਮ ਦੀ ਅਸੁਵਿਧਾ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਮੇਂ ਜ਼ਿਲ੍ਹੇ ਦੇ ਸਾਰੇ ਅਹਿਮ ਅਧਿਕਾਰੀ ਮੌਜੂਦ ਸਨ।

Advertisement

Advertisement