ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਹੜ੍ਹ ਪੀੜਤਾਂ ਲਈ ਰਾਹਤ ਪੈਕੇਜ ਐਲਾਨਣ: ਬਾਜਵਾ

08:30 AM Jul 18, 2023 IST

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੁਲਾਈ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ’ਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਹੜ੍ਹਾਂ ਕਰਕੇ 14 ਜ਼ਿਲ੍ਹਿਆਂ ਵਿੱਚ ਭਾਰੀ ਨੁਕਸਾਨ ਹੋਇਆ ਹੈ, ਜਿਸ ਨਾਲ ਖੇਤੀਬਾੜੀ ਖੇਤਰ, ਦੁਕਾਨਦਾਰਾਂ, ਛੋਟੇ ਵਪਾਰੀਆਂ ਤੇ ਮਜ਼ਦੂਰਾਂ ਸਮੇਤ ਹੋਰ ਵਰਗਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਨੇ ਅਜੇ ਤੱਕ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ।
ਸ੍ਰੀ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਨੁਕਸਾਨ ਦਾ ਮੁਲਾਂਕਣ ਕਰਨ ਲਈ ਕਿਸੇ ਗਿਰਦਾਵਰੀ ਦੀ ਲੋੜ ਨਹੀਂ ਹੈ। ਬਲਕਿ ਸੂਬਾ ਸਰਕਾਰ ਨੂੰ ਖੁੱਲ੍ਹੇ ਦਿਲ ਨਾਲ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਕੁਦਰਤੀ ਆਫ਼ਤ ਸੀ ਪਰ ‘ਆਪ’ ਸਰਕਾਰ ਦੀ ਲਾਪ੍ਰਵਾਹੀ ਕਾਰਨ ਇਹ ਹੋਰ ਵੀ ਭਿਆਨਕ ਹੋ ਗਈ ਹੈ। ਜੇਕਰ ਸਮੇਂ ਸਿਰ ਪ੍ਰਬੰਧ ਕੀਤੇ ਹੁੰਦੇ ਤਾਂ ਇੰਨੇ ਵੱਡੇ ਪੱਧਰ ’ਤੇ ਹੋਈ ਤਬਾਹੀ ਨੂੰ ਰੋਕਿਆ ਜਾ ਸਕਦਾ ਸੀ। ਸੂਬਾ ਸਰਕਾਰ ਨੇ ਮੌਸਮ ਵਿਭਾਗ ਦੀਆਂ ਚਿਤਾਵਨੀਆਂ ਵੱਲ ਧਿਆਨ ਨਹੀਂ ਦਿੱਤਾ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਪ੍ਰਤੀ ਏਕੜ 50,000 ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰਨਾ ਚਾਹੀਦਾ ਹੈ। ਮਜ਼ਦੂਰ ਵਰਗ ਅਤੇ ਹੋਰ ਪਰਿਵਾਰਾਂ, ਜਨਿ੍ਹਾਂ ਦੇ ਘਰ ਨੁਕਸਾਨੇ ਗਏ ਹਨ, ਉਨ੍ਹਾਂ ਨੂੰ ਘੱਟੋ-ਘੱਟ 5 ਲੱਖ ਰੁਪਏ ਦੀ ਰਾਹਤ ਰਾਸ਼ੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 50,000 ਰੁਪਏ ਉਨ੍ਹਾਂ ਲੋਕਾਂ ਨੂੰ ਵੀ ਦਿੱਤੇ ਜਾਣ, ਜਨਿ੍ਹਾਂ ਦੇ ਪਸ਼ੂ ਇਸ ਕੁਦਰਤੀ ਆਫ਼ਤ ਵਿੱਚ ਮਰ ਗਏ ਸਨ।

Advertisement

Advertisement
Tags :
ਐਲਾਨਣਹੜ੍ਹਪੀੜਤਾਂਪੈਕੇਜਬਾਜਵਾਮੰਤਰੀਮੁੱਖਰਾਹਤ
Advertisement