For the best experience, open
https://m.punjabitribuneonline.com
on your mobile browser.
Advertisement

ਸੁਖਪਾਲ ਖਹਿਰਾ ਖ਼ਿਲਾਫ਼ ਕੇਸ ਨਾ ਚਲਾਉਣ ਦੇ ਸਮਝੌਤੇ ਨੂੰ ਜਨਤਕ ਕਰਨ ਮੁੱਖ ਮੰਤਰੀ: ਰੋਮਾਣਾ

07:57 AM Apr 13, 2024 IST
ਸੁਖਪਾਲ ਖਹਿਰਾ ਖ਼ਿਲਾਫ਼ ਕੇਸ ਨਾ ਚਲਾਉਣ ਦੇ ਸਮਝੌਤੇ ਨੂੰ ਜਨਤਕ ਕਰਨ ਮੁੱਖ ਮੰਤਰੀ  ਰੋਮਾਣਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਉਹ ਕਾਂਗਰਸੀ ਆਗੂ ਸੁਖਪਾਲ ਖਹਿਰਾ ਵੱਲੋਂ ਉਨ੍ਹਾਂ ਖਿਲਾਫ ਮੁਕੱਦਮਾ ਨਾ ਚਲਾਉਣ ਲਈ ਕੀਤੇ ਗੁਪਤ ਸਮਝੌਤੇ ਨੂੰ ਜਨਤਕ ਕਰਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ), ਕਾਂਗਰਸ ਤੇ ਭਾਜਪਾ ਵੱਲੋਂ ਸ਼੍ੋਮਣੀ ਅਕਾਲੀ ਦਲ ਉਮੀਦਵਾਰਾਂ ਖਿਲਾਫ ਸਾਂਝਾ ਗਠਜੋੜ ਬਣਾਇਆ ਜਾ ਰਿਹਾ ਹੈ। ਇਹ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਲਿਖ ਕੇ ਦਿੱਤਾ ਹੈ ਕਿ ਉਹ 2015 ਦੇ ਨਸ਼ਾ ਤਸਕਰੀ ਕੇਸ ਵਿਚ ਸੁਖਪਾਲ ਖਹਿਰਾ ਖਿਲਾਫ ਕਾਰਵਾਈ ਨਹੀਂ ਕਰੇਗੀ। ਭਾਵੇਂ ‘ਆਪ’ ਸਰਕਾਰ ਨੇ ਕੇਸ ਦੀ ਮੁੜ ਜਾਂਚ ਵਾਸਤੇ ਸਿੱਟ ਦਾ ਗਠਨ ਕੀਤਾ ਹੈ ਤੇ ਉਸ ਨੇ ਖਹਿਰਾ ਖਿਲਾਫ ਢੁਕਵੇਂ ਸਬੂਤ ਹੋਣ ਦਾ ਦਾਅਵਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਇੰਡੀਆ ਗਠਜੋੜ ਕਾਰਨ ਹੋਇਆ ਹੈ।

Advertisement

Advertisement
Author Image

joginder kumar

View all posts

Advertisement
Advertisement
×