For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਸੂਬੇ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ: ਸੇਖੋਂ

11:19 AM Aug 19, 2024 IST
ਮੁੱਖ ਮੰਤਰੀ ਸੂਬੇ ਦੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ  ਸੇਖੋਂ
Advertisement

ਪੱਤਰ ਪ੍ਰੇਰਕ
ਨੂਰਪੁਰ ਬੇਦੀ, 18 ਅਗਸਤ
ਸੀਪੀਆਈ(ਐੱਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੋਲ ਸੂਬੇ ਦੇ ਗ੍ਰਹਿ ਵਿਭਾਗ ਦਾ ਵੀ ਚਾਰਜ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਵਿਗੜ ਰਹੀ। ਗੈਂਗਸਟਰਾਂ ਦੀਆਂ ਕਾਰਵਾਈਆਂ ਜੇਲ੍ਹਾਂ ਵਿਚੋਂ ਤੇ ਬਾਹਰੋਂ ਲਗਾਤਾਰ ਜਾਰੀ ਹਨ। ਕਿਸੇ ਨਾ ਕਿਸੇ ਨੂੰ ਫਿਰੌਤੀ ਲਈ ਧਮਕੀਆਂ ਦਾ ਸਿਲਸਿਲਾ ਜਾਰੀ ਹੈ। ਇਥੋਂ ਤੱਕ ਕਿ ਗੈਂਗਸਟਰਾਂ ਦੁਆਰਾ ਫਿਰੌਤੀ ਹਾਸਲ ਕਰਨ ਲਈ ਦਹਿਸ਼ਤ ਫੈਲਾਉਣ ਲਈ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਵੀ ਅੰਜ਼ਾਮ ਦਿੱਤਾ ਜਾ ਰਿਹਾ ਹੈ। ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਸੀਪੀਆਈ(ਐਮ) ਵੱਲੋਂ ਲੰਮੇ ਸਮੇਂ ਤੋਂ ਸੂਬੇ ਦੀ ਕਾਨੂੰਨ ਵਿਵਸਥਾ ਦਰੁਸਤ ਕਰਨ ਦੀ ਮੰਗ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਿਰਫ਼ ਬਿਆਨਬਾਜ਼ੀ ਨਾਲ ਕਾਨੂੰਨ ਵਿਵਸਥਾ ਦਰੁਸਤ ਨਹੀਂ ਹੋਵੇਗੀ, ਇਸ ਲਈ ਪੁਲਿਸ ਮਹਿਕਮੇ ਨੂੰ ਸਖ਼ਤ ਹਦਾਇਤਾਂ ਤੇ ਸਮੇਂ-ਸਮੇਂ ’ਤੇ ਸਮੀਖਿਆ ਮੀਟਿੰਗਾਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸੂਬੇ ‘ਚੋਂ ਲੁੱਟ-ਖੋਹ, ਕਤਲ ਤੇ ਹੋਰ ਅਪਰਾਧਕ ਵਾਰਦਾਤਾਂ ਦੀਆਂ ਖ਼ਬਰਾਂ ਦਾ ਆਉਣਾ ਨਿਰੰਤਰ ਜਾਰੀ ਹੈ।

Advertisement
Advertisement
Author Image

Advertisement
×