ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਵੱਲੋਂ ਕਜੌਲੀ ਤੇ ਬੂਥਗੜ੍ਹ ਦਾ ਦੌਰਾ

08:42 AM Jul 11, 2023 IST
ਕਜੌਲੀ ਵਿੱਚ ਹਾਲਾਤ ਦਾ ਜਾੲਿਜ਼ਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਸੰਜੀਵ ਤੇਜਪਾਲ
ਮੋਰਿੰਡਾ, 10 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨੀ ਪੱਧਰ ’ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਮੀਂਹ ਕਾਰਨ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਨੀਵੇਂ ਇਲਾਕਿਆਂ ਵਿੱਚੋਂ ਸੁਰੱਖਿਅਤ ਕੱਢੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਕਜੌਲੀ ਤੇ ਬੂਥਗੜ੍ਹ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਚਿੰਤਾਜਨਕ ਹੈ, ਪਰ ਸੂਬਾ ਸਰਕਾਰ ਜਾਨੀ ਨੁਕਸਾਨ ਨੂੰ ਘੱਟ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਚਾਅ ਕਾਰਜਾਂ ਲਈ ਐੱਨਡੀਆਰਐੱਫ ਦੀਆਂ ਟੀਮਾਂ ਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ, ਘਰਾਂ ਆਦਿ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਸਥਾਨਕ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਕਾਰਨ ਪੈਦਾ ਹੋਏ ਹਾਲਾਤ ਵਿੱਚ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਨਾ ਘਬਰਾਉਣ। ਉਨ੍ਹਾਂ ਕਿਹਾ ਕਿ ਇਹ ਇੱਕ ਕੁਦਰਤੀ ਆਫ਼ਤ ਹੈ ਤੇ ਸਾਰਿਆਂ ਦੇ ਪੂਰਨ ਸਹਿਯੋਗ ਨਾਲ ਇਸ ਸਥਿਤੀ ਦਾ ਸੁਚੱਜੇ ਢੰਗ ਨਾਲ ਟਾਕਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ’ਤੇ ਸੂਬੇ ਦੇ ਹਰ ਕੋਨੇ ਤੋਂ ਪਲ-ਪਲ ਦੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।

Advertisement

Advertisement
Tags :
ਕਜੌਲੀਦੌਰਾਬੂਥਗੜ੍ਹਮੰਤਰੀਮੁੱਖਵੱਲੋਂ
Advertisement