ਕਿਸਾਨਾਂ ਦੇ ਸਬਰ ਦਾ ਅੰਤ ਦੇਖਣਾ ਚਾਹੁੰਦੇ ਨੇ ਮੁੱਖ ਮੰਤਰੀ: ਡੱਲੇਵਾਲ
07:22 PM Jun 23, 2023 IST
ਪੱਤਰ ਪ੍ਰੇਰਕ
Advertisement
ਪਟਿਆਲਾ 10 ਜੂਨ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨਾਲ ਸਬੰਧਤ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗ਼ੈਰਰਾਜਨੀਤਕ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਵੱਲੋਂ ਆਰੰਭਿਆ ਗਿਆ ਮਰਨ ਵਰਤ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਅੱਜ ਬਿਜਲੀ ਨਿਗਮ ਦੇ ਤਿੰਨੇ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਅਨੁਸਾਰ ਮਰਨ ਵਰਤ ‘ਤੇ ਬੈਠੇ ਸਾਰੇ ਹੀ ਕਿਸਾਨ ਆਗੂਆਂ ਦਾ ਬਲੱਡ ਪ੍ਰੈਸ਼ਰ ਵਧ ਗਿਆ ਹੈ, ਜਦਕਿ ਜਗਜੀਤ ਸਿੰਘ ਡੱਲੇਵਾਲ ਦੀ ਸ਼ੂਗਰ ਵੀ ਘੱਟ ਗਈ ਹੈ। ਡਾਕਟਰਾਂ ਨੇ ਪੜਤਾਲ ਮਗਰੋਂ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖਲ ਹੋਣ ਦੀ ਸਲਾਹ ਦਿੱਤੀ, ਪਰ ਉਨ੍ਹਾਂ ਇਸ ਸਲਾਹ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਡੱਲੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੇ ਸਬਰ ਦਾ ਅੰਤ ਦੇਖਣਾ ਚਾਹੁੰਦੇ ਹਨ ਇਸੇ ਕਰਕੇ ਅੱਜ ਵੀ ਕਿਸੇ ਸਰਕਾਰ ਨੁਮਾਇੰਦੇ ਨੇ ਧਰਨਾਕਾਰੀਆਂ ਨਾਲ ਰਾਬਤਾ ਕਾਇਮ ਨਹੀਂ ਕੀਤਾ ਹੈ।
Advertisement
Advertisement