For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਨੇ ਉਪ ਰਾਸ਼ਟਰਪਤੀ ਧਨਖੜ ਨੂੰ ਲਿਖਿਆ ਪੱਤਰ

06:55 AM Nov 13, 2024 IST
ਮੁੱਖ ਮੰਤਰੀ ਨੇ ਉਪ ਰਾਸ਼ਟਰਪਤੀ ਧਨਖੜ ਨੂੰ ਲਿਖਿਆ ਪੱਤਰ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 12 ਨਵੰਬਰ
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਸੈਨੇਟ ਚੋਣਾਂ ਕਰਵਾਉਣ ਦਾ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ ਲਿਖਿਆ। ਪੱਤਰ ਵਿੱਚ ਸ੍ਰੀ ਮਾਨ ਨੇ ਉਪ ਰਾਸ਼ਟਰਪਤੀ ਤੋਂ ਤੁਰੰਤ ਸੈਨੇਟ ਚੋਣਾਂ ਕਰਵਾਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਸੈਨੇਟ ਦਾ ਮੌਜੂਦਾ ਕਾਰਜਕਾਲ 31 ਅਕਤੂਬਰ ਨੂੰ ਸਮਾਪਤ ਹੋ ਰਿਹਾ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਸੈਨੇਟ ਚੋਣਾਂ ਵਿੱਚ ਦੇਰੀ ਨੂੰ ਲੈ ਕੇ ਅਧਿਆਪਕਾਂ, ਪੇਸ਼ੇਵਰਾਂ, ਤਕਨੀਕੀ ਮੈਂਬਰਾਂ, ਯੂਨੀਵਰਸਿਟੀ ਦੇ ਗਰੈਜੂਏਟਾਂ ਤੇ ਵੱਖ-ਵੱਖ ਹਲਕਿਆਂ ਦੇ ਨੁਮਾਇੰਦਿਆਂ ਵਿੱਚ ਭਾਰੀ ਰੋਸ ਹੈ। ਸੈਨੇਟ ਦੀਆਂ ਚੋਣਾਂ ਨਾ ਕਰਵਾਉਣਾ ਯੂਨੀਵਰਸਿਟੀ ਦੇ ਨਿਯਮਾਂ ਦੇ ਵਿਰੁੱਧ ਹੈ, ਜਿਸ ਮੁਤਾਬਿਕ ਹਰ ਚੌਥੇ ਸਾਲ ਚੋਣਾਂ ਕਰਵਾਉਣੀਆਂ ਲਾਜ਼ਮੀ ਹਨ। ਇਸ ਦੇਰੀ ਨੇ ਯੂਨੀਵਰਸਿਟੀ ਦੇ ਅਕਾਦਮਿਕ ਤੇ ਸਾਬਕਾ ਵਿਦਿਆਰਥੀ ਵਰਗ ’ਚ ਚਿੰਤਾ ਪੈਦਾ ਕਰ ਦਿੱਤੀ ਹੈ।
ਸ੍ਰੀ ਮਾਨ ਨੇ ਕਿਹਾ ਕਿ ਜਮੂਹਰੀ ਚੋਣ ਪ੍ਰਕਿਰਿਆ ਨੂੰ ਨਾਮਜ਼ਦਗੀਆਂ ਨਾਲ ਤਬਦੀਲ ਕਰਨ ਦੀਆਂ ਰਿਪੋਰਟਾਂ ਅੱਗ ’ਤੇ ਤੇਲ ਦਾ ਕੰਮ ਕਰ ਰਹੀਆਂ ਹਨ, ਅਜਿਹੀ ਤਬਦੀਲੀ ਯੂਨੀਵਰਸਿਟੀ ਦੀ ਜਮਹੂਰੀ ਮਰਿਆਦਾ ਨੂੰ ਢਾਹ ਲਾਵੇਗੀ। ਮੁੱਖ ਮੰਤਰੀ ਨੇ ਉਪ ਰਾਸ਼ਟਰਪਤੀ ਤੋਂ ਦਖ਼ਲ ਦੀ ਮੰਗ ਕਰਦਿਆਂ ਅਪੀਲ ਕੀਤੀ ਕਿ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਸਮੇਂ ਸਿਰ ਕਰਵਾਉਣ ਲਈ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਸਲਾਹ ਦੇਣ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ‘ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਵੀ ਇਸ ਸਬੰਧੀ ਉਪ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਸੀ।

Advertisement

Advertisement
Advertisement
Author Image

joginder kumar

View all posts

Advertisement