ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਵੱਲੋਂ ਨਸ਼ੇ ਖਤਮ ਕਰਨ ਦੇ ਦਾਅਵੇ ਖੋਖਲੇ: ਰੰਧਾਵਾ

10:16 AM May 26, 2024 IST
ਸੁਖਜਿੰਦਰ ਸਿੰਘ ਰੰਧਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਦਲਬੀਰ ਸੱਖੋਵਾਲੀਆ
ਬਟਾਲਾ, 25 ਮਈ
ਸਾਬਕਾ ਉਪ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬਟਾਲਾ ਰੈਲੀ ਨੇੜੇ ਕਥਿਤ ਨਸ਼ੇ ਨਾਲ ਨੌਜਵਾਨ ਦੀ ਮੌਤ ਸਾਬਤ ਕਰਦੀ ਕਿ ‘ਆਪ’ ਸਰਕਾਰ ਦੇ ਰਾਜ ’ਚ ਨਸ਼ੇ ਵੱਧ ਫੁੱਲ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਹਾਜ਼ਰੀ ’ਚ ਮੰਚ ’ਤੇ ‘ਆਪ’ ਉਮੀਦਵਾਰ ਸ਼ੇੈਰੀ ਕਲਸੀ ਵੱਲੋਂ ‘ਆਪ’ ਵਿੱਚ ਕੁਝ ਕਾਲੀਆਂ ਭੇਡਾਂ ਦਾ ਜ਼ਿਕਰ ਕਰਨਾ ਬਹੁਤ ਕੁਝ ਬਿਆਨ ਕਰਦਾ ਹੈ।
ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰੰਧਾਵਾ ਨੇ ਕਿਹਾ ਕਿ ਮਾਨ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਨਸ਼ੇ ਖਤਮ ਕਰਨ ਦੇ ਕੀਤੇ ਵਾਅਦੇ ਅਤੇ ਦਾਅਵੇ ਸਭ ਖੋਖਲੇ ਸਾਬਤ ਹੋਏ। ਕਿਉਂਕਿ ਜਿੱਥੇ ਮਾਨ ਦੀ ਗਾਂਧੀ ਕੈਂਪ ਰੈਲੀ ਹੋਈ, ਉਥੋਂ ਦੇ ਅਨੇਕਾਂ ਨੌਜਵਾਨ ਪਹਿਲਾਂ ਵੀ ਨਸ਼ਿਆਂ ਦੀ ਭੇਟ ਚੜ੍ਹ ਗਏ। ਇਸ ਦੇ ਬਾਵਜੂਦ ਗਾਂਧੀ ਕੈਂਪ ਵਿੱਚ ਨਸ਼ਿਆਂ ਦਾ ਵਹਿਣ ਜਾਰੀ ਹੈ। ਰੰਧਾਵਾ ਜੋ ਕਾਂਗਰਸ ਆਗੂ ਅਤੇ ਮੇਅਰ ਸੁਖਜੀਤ ਸਿੰਘ ਤੇਜਾ ਦੇ ਘਰ ਆਮਦਨ ਕਰ ਵਿਭਾਗ ਵੱਲੋਂ ਛਾਪਾ ਮਾਰੇ ਜਾਣ ’ਤੇ ਇੱਥੇ ਆਏ ਸਨ। ਉਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਲੰਘੇ ਦਿਨ ਸਾਬਕਾ ਕਾਂਗਰਸ ਮੰਤਰੀ ਵੱਲੋਂ ਗਾਂਧੀ ਕੈਂਪ ’ਚ ਸ਼ਰਾਬ ਭੇਜਣ ਦੇ ਲਗਾਏ ਇਲਜ਼ਾਮਾਂ ਨੂੰ ਬੇਬੁਨਿਆਂਦ ਦੱਸਿਆ ਅਤੇ ਕਿਹਾ ਕਿ ‘ਆਪ’ ਸਰਕਾਰ ਨਸ਼ੇ ਰੋਕਣ ’ਚ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ। ਨਾਕਾਮ ਸਾਬਿਤ ਹੋਈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ, ਖਾਸਕਰ ਜ਼ਿਲ੍ਹਾ ਗੁਰਦਾਸਪੁਰ ’ਚ ਨਸ਼ਿਆਂ ਦਾ ਵਧਣਾ ਚਿੰਤਾਜਨਕ ਹੈ।

Advertisement

Advertisement
Advertisement