ਮੁੱਖ ਮੰਤਰੀ ਵੱਲੋਂ ਲਾਡਵਾ ਵਾਸੀਆਂ ਨੂੰ ਤੋਹਫ਼ਾ
07:29 AM Jan 15, 2025 IST
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 14 ਜਨਵਰੀ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲੋਹੜੀ ਤੇ ਮਾਘੀ ਮੌਕੇ ਲਾਡਵਾ ਵਾਸੀਆਂ ਨੂੰ 10 ਕਰੋੜ 42 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫਾ ਦਿੱਤਾ। ਇਸ ਮੌਕੇ ਇੱਥੇ ਸਮਾਗਮ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਸੂਬਾ ਪ੍ਰਧਾਨ ਮੋਹਨ ਲਾਲ ਬੜੋਲੀ, ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ ਸਣੇ ਕਈ ਭਾਜਪਾ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਸਾਰੇ ਮਿਲ ਕੇ ਲੋਹੜੀ ਦਾ ਪਵਿੱਤਰ ਤਿਉਹਾਰ ਮਨਾ ਰਹੇ ਹਾਂ। ਇਹ ਤਿਉਹਾਰ ਸਾਡੇ ਅਮੀਰ ਸਭਿਆਚਾਰ ਤੇ ਪਰੰਪਰਾਵਾਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਪਿਆਰ ਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ। ਇਸ ਮੌਕੇ ਪੰਜਾਬੀ ਗਾਇਕਾ ਸੁਨੀਤਾ ਦੂਆ ਨੇ ਗੀਤਾਂ ਨਾਲ ਰੰਗ ਬੰਨ੍ਹਿਆ।
Advertisement
Advertisement