For the best experience, open
https://m.punjabitribuneonline.com
on your mobile browser.
Advertisement

ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਦਰਬਾਰ ਸਾਹਿਬ ਨਤਮਸਤਕ

09:26 PM Jun 29, 2023 IST
ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਦਰਬਾਰ ਸਾਹਿਬ ਨਤਮਸਤਕ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ

Advertisement

ਅੰਮ੍ਰਿਤਸਰ, 25 ਜੂਨ

ਭਾਰਤੀ ਫ਼ੌਜ ਦੇ ਮੁਖੀ ਜਨਰਲ ਮਨੋਜ ਪਾਂਡੇ ਨੇ ਅੱਜ ਇੱਥੇ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਮੈਚੂਕਾ ਇਲਾਕੇ ਵਿਚਲਾ ਇਤਿਹਾਸਕ ਗੁਰਦੁਆਰਾ, ਜੋ ਪਹਿਲਾਂ ਭਾਰਤੀ ਫੌਜ ਦੇ ਪ੍ਰਬੰਧ ਹੇਠ ਸੀ ਅਤੇ ਬਾਅਦ ਵਿੱਚ ਉਥੋਂ ਦੀ ਸਰਕਾਰ ਵੱਲੋਂ ਬੋਧ ਧਰਮ ਅਸਥਾਨ ਵਿਚ ਤਬਦੀਲ ਕਰ ਦਿੱਤਾ ਗਿਆ, ਬਾਰੇ ਵੀ ਜਾਣੂ ਕਰਵਾਇਆ ਗਿਆ।

ਇਸ ਦੌਰਾਨ ਮਨੋਜ ਪਾਂਡੇ ਦੀ ਪਤਨੀ ਅਰਚਨਾ ਪਾਂਡੇ ਅਤੇ ਬ੍ਰਿਗੇਡੀਅਰ ਸੀਬੀਕੇ ਬੈਨਰਜੀ ਵੀ ਉਨ੍ਹਾਂ ਨਾਲ ਮੌਜੂਦ ਸਨ। ਜਨਰਲ ਪਾਂਡੇ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ਼ਾਹਬਾਜ਼ ਸਿੰਘ ਅਤੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਗੁਰੂਘਰ ਦੀ ਮਰਿਆਦਾ, ਸਿੱਖ ਪ੍ਰੰਪਰਾਵਾਂ ਅਤੇ ਇੱਥੇ ਸਥਿਤ ਅਸਥਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਕੁਝ ਸਮੇਂ ਲਈ ਕੀਰਤਨ ਸਰਵਣ ਕੀਤਾ ਅਤੇ ਅਕਾਲ ਤਖ਼ਤ ਵਿਖੇ ਸ਼ਰਧਾ ਪ੍ਰਗਟਾਈ। ਇਸ ਦੌਰਾਨ ਫ਼ੌਜ ਮੁਖੀ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਹੋਰਾਂ ਨੇ ਸਾਂਝੇ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਫ਼ੌਜ ਮੁਖੀ ਦਾ ਧਿਆਨ ਕੁਝ ਸਿੱਖ ਮਸਲਿਆਂ ਵੱਲ ਵੀ ਦਿਵਾਇਆ। ਫ਼ੌਜ ਮੁਖੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵੇਲੇ ਦੀਆਂ ਆਪਣੀਆਂ ਭਾਵਨਾਵਾਂ ਨੂੰ ਯਾਤਰੂ ਕਿਤਾਬ ਵਿਚ ਦਰਜ ਕਰਦਿਆਂ ਲਿਖਿਆ, “ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਪਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਹੈ ਕਿ ਭਾਰਤੀ ਫ਼ੌਜ ਦੇ ਸਾਰੇ ਕਰਮਚਾਰੀਆਂ ਨੂੰ ਚੰਗੀ ਸਿਹਤ ਅਤੇ ਖੁਸ਼ੀਆਂ ਬਖ਼ਸ਼ਣ।”

Advertisement
Tags :
Advertisement
Advertisement
×