ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਸਕੱਤਰ ਵੱਲੋਂ ਐੱਸਟੀਐੱਫ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼

07:46 AM Jun 27, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੂਨ
ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ-ਕੌਰਡ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਸਕੱਤਰ ਨੇ ਪੰਜਾਬ ਪੁਲੀਸ ਦੀ ਵਿਸ਼ੇਸ਼ ਟਾਸਕ ਫੋਰਸ (ਐੱਸਟੀਐੱਫ) ਨੂੰ ਵੱਡੇ ਪੱਧਰ ’ਤੇ ਨਸ਼ਿਆਂ ਦਾ ਵਪਾਰ ਕਰਨ ਵਾਲੇ ਤਸਕਰਾਂ ’ਤੇ ਤਿੱਖੀ ਨਜ਼ਰ ਰੱਖਣ ਅਤੇ ਉਨ੍ਹਾਂ ਵੱਲੋਂ ਕੀਤੇ ਅਪਰਾਧਾਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਸ੍ਰੀ ਵਰਮਾ ਨੇ ਜਾਂਚ ਅਧਿਕਾਰੀਆਂ ਤੇ ਜ਼ਿਲ੍ਹਾ ਅਟਾਰਨੀ ਅਫ਼ਸਰਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਦੀ ਵਕਾਲਤ ਕੀਤੀ ਹੈ ਤਾਂ ਜੋ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣ।
ਸ੍ਰੀ ਵਰਮਾ ਨੇ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ’ਤੇ ਸੂਬੇ ਭਰ ਦੇ ਕੈਮਿਸਟਾਂ ’ਤੇ ਨਿਗਰਾਨੀ ਵਧਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਾਰ-ਵਾਰ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕੈਮਿਸਟਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਉਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲਗਭਗ 30,000 ਰਿਟੇਲ ਸੇਲ ਅਤੇ ਹੋਲਸੇਲ ਕੈਮਿਸਟਾਂ ਵਿੱਚੋਂ ਸਿਰਫ਼ 134 ਹੋਲਸੇਲ ਕੈਮਿਸਟਾਂ ਅਤੇ 463 ਰਿਟੇਲ ਸੇਲ ਕੈਮਿਸਟਾਂ ਨੂੰ ਪਾਬੰਦੀਸ਼ੁਦਾ ਦਵਾਈਆਂ ਰੱਖਣ ਅਤੇ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ। ਮੁੱਖ ਸਕੱਤਰ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਿਤ ਕੀਤਾ ਜਾਵੇ ਤਾਂ ਜੋ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾ ਸਕੇ।

Advertisement

Advertisement
Tags :
Chief Secretary PunjabGovt Of PunjabSTF
Advertisement