For the best experience, open
https://m.punjabitribuneonline.com
on your mobile browser.
Advertisement

ਮੁੱਖ ਸਕੱਤਰ ਕੇਏਪੀ ਸਿਨਹਾ ਦਰਬਾਰ ਸਾਹਿਬ ਨਤਮਸਤਕ

09:01 AM Oct 14, 2024 IST
ਮੁੱਖ ਸਕੱਤਰ ਕੇਏਪੀ ਸਿਨਹਾ ਦਰਬਾਰ ਸਾਹਿਬ ਨਤਮਸਤਕ
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਮੁੱਖ ਸਕੱਤਰ ਕੇਈਪੀ ਸਿਨਹਾ। -ਫੋਟੋ: ਵਿਸ਼ਾਲ ਕੁਮਾਰ
Advertisement

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 13 ਅਕਤੂਬਰ
ਪੰਜਾਬ ਦੇ ਨਵ ਨਿਯੁਕਤ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਟ ਕਰਨ ਮਗਰੋਂ ਮੁੱਖ ਸਕੱਤਰ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਕੀਰਤਨ ਸਰਵਣ ਕੀਤਾ।
ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਦਫ਼ਤਰ ਵਿਖੇ ਸਨਮਾਨਿਆ ਗਿਆ। ਇਸੇ ਤਰ੍ਹਾਂ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੰਦਿਰ ਕਮੇਟੀ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਦੌਰਾਨ ਮੁੱਖ ਸਕੱਤਰ ਸਿਨਹਾ ਨੇ ਕਿਹਾ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ ਸ਼ੁਕਰਾਨੇ ਵਜੋਂ ਅਤੇ ਸੂਬਾ ਵਾਸੀਆਂ ਦੀ ਸੇਵਾ ਕਰਨ ਲਈ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਮਾਤਮਾ ਤੋਂ ਆਸ਼ੀਰਵਾਦ ਲਿਆ ਹੈ ਕਿ ਉਹ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐੱਸਡੀਐੱਮ ਮਨਕੰਵਲ ਸਿੰਘ ਚਹਿਲ ਤੇ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement