ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਸਕੱਤਰ ਵੱਲੋਂ ਥਾਨੇਸਰ ਤੇ ਪਿਪਲੀ ਅਨਾਜ ਮੰਡੀਆਂ ਦਾ ਦੌਰਾ

08:05 AM Apr 18, 2024 IST
ਪਿਪਲੀ ਅਨਾਜ ਮੰਡੀ ਵਿੱਚ ਕਣਕ ਦੀਆਂ ਢੇਰੀਆਂ ਵਿੱਚ ਨਮੀ ਚੈਕ ਕਰਦੇ ਹੋਏ ਮੁੱਖ ਸਕੱਤਰ ਟੀਵੀ ਐੱਨਐੱਸ ਪ੍ਰਸਾਦ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 17 ਅਪਰੈਲ
ਹਰਿਆਣਾ ਦੇ ਮੁੱਖ ਸਕੱਤਰ ਟੀਵੀਐੱਨਐੱਸ ਪ੍ਰਸਾਦ ਨੇ ਕਿਹਾ ਹੈ ਕਿ ਕਣਕ ਦੇ ਸੀਜ਼ਨ ਦੌਰਾਨ ਸੂਬੇ ਵਿੱਚ ਫਸਲਾਂ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚਲ ਰਿਹਾ ਹੈ। ਮੰਡੀਆਂ ਵਿਚ ਕਿਸਾਨਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਕਿਸਾਨਾਂ ਨੂੰ ਫਸਲ ਦੀ ਰਕਮ ਵੀ ਨਿਯਮਾਂ ਮੁਤਾਬਿਕ ਅਦਾ ਕੀਤੀ ਜਾਵੇਗੀ ਉਹ ਅੱਜ ਥਾਨੇਸਰ ਤੇ ਪਿਪਲੀ ਅਨਾਜ ਮੰਡੀ ਵਿਚ ਪਈ ਕਣਕ ਦਾ ਜਾਇਜ਼ਾ ਲੈਣ ਤੋਂ ਬਾਅਦ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ ਨਿਰਦੇਸ਼ ਦੇ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਅਤੇ ਡੀਸੀ ਸ਼ਾਂਤਨੂੰ ਸ਼ਰਮਾ ਨੇ ਮੰਡੀ ਵਿੱਚ ਪਈ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ। ਮੁੱਖ ਸਕੱਤਰ ਨੇ ਅਨਾਜ ਮੰਡੀ ਵਿੱਚ ਹੀ ਪਈਆਂ ਕਣਕ ਦੀਆਂ ਬੋਰੀਆਂ ’ਤੇ ਬੈਠ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਖਰੀਦ ਕਾਰਜਾਂ ਨੂੰ ਹੋਰ ਵਧੀਆ ਬਣਾਉਣ ਲਈ ਕਿਸਾਨਾਂ ਤੇ ਵਪਾਰੀਆਂ ਤੋਂ ਸੁਝਾਅ ਮੰਗੇ। ਇਸ ਦੌਰਾਨ ਉਨ੍ਹਾਂ ਕਣਕ ਦੀਆਂ ਭਰੀਆਂ ਬੋਰੀਆਂ ਦੇ ਵਜ਼ਨ ਨੂੰ ਵੀ ਚੈਕ ਕੀਤਾ। ਉਨ੍ਹਾਂ ਕਿਸਾਨਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਖਰੀਦ ਦੇ ਕੰਮ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਜੋ ਅਧਿਕਾਰੀ ਲਾਪ੍ਰਵਾਹੀ ਵਰਤੇਗਾ ਉਸ ਖ਼ਿਲਾਫ਼ ਨਿਯਮ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਡੀਸੀ ਸ਼ਾਂਤਨੂੰ ਸ਼ਰਮਾ ਨੇ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਵੱਲੋਂ ਜਾਰੀ ਰਿਪੋਰਟ ਦੇ ਆਧਾਰ ’ਤੇ ਦੱਸਿਆ ਕਿ ਖਰੀਦ ਕੇਂਦਰਾਂ ’ਤੇ 1 ਲੱਖ 14 ਹਜ਼ਾਰ 537 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਮੌਕੇ ਐੱਸਡੀਐੱਮ ਸੁਰਿੰਦਰ ਪਾਲ, ਡੀਐੱਫਐੱਸਸੀ ਸੁਰਿੰਦਰ ਸੈਣੀ ਮੌਜੂਦ ਸਨ।

Advertisement

Advertisement
Advertisement