ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ਵਿੱਚੋਂ ਬੱਚਾ ਅਗਵਾ; ਪੁਲੀਸ ਵੱਲੋਂ ਬਰਾਮਦ

07:35 AM Sep 24, 2024 IST

ਮਹਿੰਦਰ ਸਿੰਘ ਰੱਤੀਆਂ
ਮੋਗਾ, 23 ਸਤੰਬਰ
ਇਥੇ ਅਜੀਤਵਾਲ ਖੇਤਰ ਅਧੀਨ ਸਰਕਾਰੀ ਹਾਈ ਸਕੂਲ, ਪਿੰਡ ਮਹਿਣਾ ਤੋਂ ਦਿਨ ਦਿਹਾੜੇ ਛੇਵੀਂ ਜਮਾਤ ’ਚ ਪੜ੍ਹਦਾ ਬੱਚਾ ਅਗਵਾ ਹੋ ਗਿਆ। ਇਸ ਤੋਂ ਬਾਅਦ ਪੁਲੀਸ ਟੀਮਾਂ ਨੇ ਅਗਵਾਕਾਰ ਨੂੰ ਤੇਜ਼ਧਾਰ ਹਥਿਆਰ ਸਮੇਤ ਕਾਬੂ ਕੀਤਾ ਤੇ ਬੱਚਾ ਸਹੀ ਸਲਾਮਤ ਮਾਪਿਆਂ ਨੂੰ ਸੌਂਪ ਦਿੱਤਾ। ਥਾਣਾ ਮਹਿਣਾ ਦੇ ਮੁਖੀ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਕਿਹਾ ਕਿ ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ (42) ਪਿੰਡ ਬੁੱਟਰ ਕਲਾਂ ਵਜੋਂ ਹੋਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸੁਖਦੇਵ ਸਿੰਘ ਸਵੇਰੇ ਸਕੂਲ ਵਿਚ ਗਿਆ ਤਾਂ ਬੱਚਿਆਂ ਨੂੰ ਪੜ੍ਹਾ ਰਹੀ ਅਧਿਆਪਕਾ ਨੂੰ ਕਿਹਾ ਕਿ ਉਹ ਬੱਚੇ ਦਾ ਦਾਦਾ ਹੈ ਅਤੇ ਬੱਚੇ ਨੂੰ ਲਿਜਾਣਾ ਚਾਹੁੰਦਾ ਹੈ। ਇਸ ’ਤੇ ਅਧਿਆਪਕਾ ਨੇ ਬੱਚਾ ਭੇਜ ਦਿੱਤਾ। ਕੁਝ ਚਿਰ ਬਾਅਦ ਪਤਾ ਲੱਗਾ ਕਿ ਉਹ ਬੱਚੇ ਦਾ ਦਾਦਾ ਨਹੀਂ ਸੀ ਤੇ ਸਾਜ਼ਿਸ਼ ਤਹਿਤ ਬੱਚੇ ਨੂੰ ਅਗਵਾ ਕਰ ਕੇ ਲੈ ਗਿਆ ਹੈ। ਇਸ ਤੋਂ ਬਾਅਦ ਪੁਲੀਸ ਨੇ ਮੋਬਾਈਲ ਫੋਨ ਦੀ ਲੋਕੇਸ਼ਨ ਨਾਲ ਉਸ ਨੂੰ ਕਾਬੂ ਕਰ ਲਿਆ।

Advertisement

Advertisement