For the best experience, open
https://m.punjabitribuneonline.com
on your mobile browser.
Advertisement

ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਬਾਲ ਬਸੰਤ ਦਰਬਾਰ

07:00 AM Mar 25, 2024 IST
ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਬਾਲ ਬਸੰਤ ਦਰਬਾਰ
ਵਿਦਿਆਰਥੀਆਂ ਤੇ ਸਟਾਫ਼ ਨਾਲ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰ ਅਤੇ ਸਟਾਫ਼। -ਫੋਟੋ: ਸੱਗੂ
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 24 ਮਾਰਚ
ਚੀਫ਼ ਖ਼ਾਲਸਾ ਦੀਵਾਨ ਧਰਮ-ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੌਕ ਪਰਾਗਦਾਸ ਵਿੱਚ ਬਾਲ ਬਸੰਤ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਪੁਰਾਤਨ ਤੰਤੀ ਸਾਜ਼ਾਂ ਨਾਲ ਰਾਗ ਬਸੰਤ ਵਿੱਚ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਪ੍ਰਧਾਨ ਡਾ. ਨਿੱਜਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਹੋਰਨਾਂ ਅਹੁਦੇਦਾਰਾਂ ਵੱਲੋਂ ਸੰਗਤਾਂ ਨੂੰ ਹੋਲੇ ਮਹੱਲੇ ਦੇ ਵਧਾਈ ਸੰਦੇਸ਼ ਭੇਜੇ ਗਏ। ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਨੇ ਨਵੀਂ ਪੀੜ੍ਹੀ ਨੂੰ ਗੁਰਮਤਿ ਸੰਗੀਤ ਕਲਾ ਅਤੇ ਨਿਰਧਾਰਤ ਰਾਗਾਂ ਵਿੱਚ ਗੁਰਬਾਣੀ ਗਾਇਣ ਨਾਲ ਜੋੜਨ ਅਤੇ ਪੁਰਾਤਨ ਤੰਤੀ ਸਾਜਾਂ ਨੂੰ ਮੁੜ ਸੁਰਜੀਤ ਕਰਨ ਲਈ ਧਰਮ ਪ੍ਰਚਾਰ ਕਮੇਟੀ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤਰਲੋਚਨ ਸਿੰਘ ਅਤੇ ਹਰਮਨਜੀਤ ਸਿੰਘ ਨੇ ਹੋਲੇ ਮਹੱਲੇ ਦੇ ਸ਼ਾਨਦਾਰ ਪਿਛੋਕੜ ਅਤੇ ਮਹੱਤਤਾ ’ਤੇ ਚਾਨਣਾ ਪਾਇਆ। ਦੀਵਾਨ ਪ੍ਰਬੰਧਕਾਂ ਅਤੇ ਮੈਂਬਰਾਂ ਵੱਲੋਂ ਸਾਲ 2023-2024 ਦੌਰਾਨ ਕਰਵਾਏ ਗੁਰਮਤਿ ਸਮਾਗਮਾਂ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੈਂਬਰ ਇੰਚਾਰਜ ਸਕੂਲ ਕਮਲਜੀਤ ਸਿੰਘ, ਜਗਦੀਪ ਸਿੰਘ ਨਰੂਲਾ, ਪ੍ਰਦੀਪ ਸਿੰਘ ਵਾਲੀਆ, ਸਰਬਜੀਤ ਸਿੰਘ ਵਾਲੀਆ ਅਤੇ ਪ੍ਰਿੰਸੀਪਲ ਤੇਜਪਾਲ ਕੌਰ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

Advertisement

Advertisement
Author Image

sanam grng

View all posts

Advertisement
Advertisement
×