ਦੁਕਾਨਕਾਰ ਵੱਲੋਂ ਬੱਚੇ ਦੀ ਕੁੱਟਮਾਰ
07:35 AM Oct 04, 2024 IST
ਪੱਤਰ ਪ੍ਰੇਰਕ
ਜ਼ੀਰਾ, 3 ਅਕਤੂਬਰ
ਪਿੰਡ ਸਨ੍ਹੇਰ ਵਿੱਚ ਇੱਕ ਕਰਿਆਨੇ ਦੀ ਦੁਕਾਨ ਦੇ ਮਾਲਕ ਵੱਲੋਂ 7 ਸਾਲਾ ਬੱਚੇ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਜ਼ੀਰਾ ਵਿੱਚ ਰਾਜਵਿੰਦਰ ਕੌਰ ਪਤਨੀ ਤੇਜਿੰਦਰ ਸਿੰਘ ਵਾਸੀ ਪਿੰਡ ਸਨ੍ਹੇਰ ਨੇ ਦੱਸਿਆ ਕਿ ਉਨ੍ਹਾਂ ਦਾ ਸੱਤ ਸਾਲਾ ਲੜਕਾ ਪਿੰਡ ਵਿੱਚ ਹੀ ਕਰਿਆਨੇ ਦੀ ਇੱਕ ਦੁਕਾਨ ਤੋਂ ਦੁੱਧ ਲੈਣ ਗਿਆ। ਜਦੋਂ ਉਹ ਦੁਕਾਨ ’ਤੇ ਪਹੁੰਚਿਆ ਤਾਂ ਉਸ ਨੇ ਦੁੱਧ ਲੈਣ ਤੋਂ ਬਾਅਦ ਦੁਕਾਨ ਵਿੱਚੋਂ ਇੱਕ ਪਟਾਖਿਆਂ ਦੀ ਡੱਬੀ ਲੈ ਲਈ ਜਿਸ ਦੇ ਪੈਸੇ ਦੇਣੇ ਉਹ ਭੁੱਲ ਗਿਆ ਤੇ ਘਰ ਵਾਪਸ ਆ ਗਿਆ। ਦੁਕਾਨਦਾਰ ਵੀ ਉਸ ਦੇ ਮਗਰ ਉਨ੍ਹਾਂ ਦੇ ਘਰ ਆ ਗਿਆ ਤੇ ਉਸ ਦੇ ਲੜਕੇ ਨੂੰ ਜ਼ਬਰਦਸਤੀ ਚੁੱਕ ਕੇ ਆਪਣੀ ਦੁਕਾਨ ’ਤੇ ਲੈ ਗਿਆ ਜਿੱਥੇ ਉਸ ਨੇ ਬੱਚੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਸਬੰਧੀ ਥਾਣਾ ਸਦਰ ਜ਼ੀਰਾ ਪੁਲੀਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।
Advertisement
Advertisement