ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਮੁਅੱਤਲ
08:23 AM Aug 04, 2024 IST
Advertisement
ਪੱਤਰ ਪ੍ਰੇਰਕ
ਲਹਿਰਾਗਾਗਾ, 3 ਅਗਸਤ
ਆਂਗਣਵਾੜੀ ਵਿਭਾਗ ਲਹਿਰਾਗਾਗਾ ਦੀ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਸੁਖਵਿੰਦਰ ਕੌਰ ਨੂੰ ਵਿਭਾਗ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵ ਵੱਲੋਂ ਇਕ ਪੱਤਰ ਜਾਰੀ ਕਰ ਕੇ ਸੁਖਵਿੰਦਰ ਕੌਰ ਵਿਰੁੱਧ ਆਂਗਣਵਾੜੀ ਵਰਕਰਾਂ ਦੀ ਭਰਤੀ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਕਾਰਨ ਪੰਜਾਬ ਸਿਵਲ ਸੇਵਾਵਾਂ ਅਧੀਨ ਉਸ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਸਮੇਂ ਦੌਰਾਨ ਸੁਖਵਿੰਦਰ ਕੌਰ ਹੈੱਡ ਕੁਆਰਟਰ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਹੀ ਰਹਿਣਗੇ। ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਸੁਖਵਿੰਦਰ ਕੌਰ ਦਾ ਇਸ ਮਾਮਲੇ ਬਾਰੇ ਪੱਖ ਨਹੀਂ ਮਿਲਿਆ ਹੈ।
Advertisement
Advertisement
Advertisement