ਪਤੰਗ ਉਡਾਉਂਦਿਆਂ ਛੱਤ ਤੋਂ ਡਿੱਗਣ ਕਾਰਨ ਬੱਚੇ ਦੀ ਮੌਤ
06:52 AM Jan 06, 2025 IST
ਪੱਤਰ ਪ੍ਰੇਰਕ
ਸਮਾਣਾ, 5 ਜਨਵਰੀ
ਇੱਥੇ ਨੇੜਲੀ ਸਹਿਜਪੁਰਾ ਰੋਡ ’ਤੇ ਘਰ ਦੀ ਛੱਤ ’ਤੇ ਪਤੰਗ ਉਡਾਉਂਦਿਆਂ 11 ਸਾਲਾ ਬੱਚੇ ਦੀ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸ਼ਨਦੀਪ ਵਜੋਂ ਹੋਈ ਹੈ।
ਮ੍ਰਿਤਕ ਦੇ ਪਿਤਾ ਗੁਰਤੇਜ ਸਿੰਘ ਵਾਸੀ ਕੁਲਾਰਾਂ ਨੇ ਦੱਸਿਆ ਕਿ ਉਸ ਦਾ ਲੜਕਾ ਘਰ ਦੀ ਛੱਤ ’ਤੇ ਪਤੰਗ ਉਡਾ ਰਿਹਾ ਸੀ ਕਿ ਛੱਤ ਤੋਂ ਡਿੱਗਣ ਕਾਰਨ ਸਿਰ ’ਤੇ ਗੰਭੀਰ ਸੱਟ ਲੱਗੀ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮੌਕੇ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਲੜਕੇ ਦੇ ਸਿਰ ਵਿੱਚ ਗੰਭੀਰ ਸੱਟ ਲੱਗ ਗਈ ਸੀ ਜਿਸ ਦਾ ਕਾਫੀ ਖੂਨ ਵਹਿ ਚੁੱਕਿਆ ਸੀ। ਜਦੋਂ ਵਾਰਸ ਲੜਕੇ ਨੂੰ ਹਸਪਤਾਲ ਲੈ ਕੇ ਆਏ ਤਾਂ ਉਸ ਸਮੇਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
Advertisement
Advertisement