ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਦੀ ਵਿੱਚ ਡੁੱਬਣ ਕਾਰਨ ਬੱਚੇ ਦੀ ਮੌਤ

07:54 AM Jul 21, 2023 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 20 ਜੁਲਾਈ
ਪਿੰਡ ਮਹੂਆ ਖੇੜੀ ਵਿੱਚ ਸਰਸਵਤੀ ਨਦੀ ’ਚ ਡੁੱਬਣ ਕਰ ਕੇ 13 ਸਾਲਾ ਬੱਚੇ ਆਰੀਅਨ ਪੁੱਤਰ ਬਿਟ ਰਾਜ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਬਾਬੈਨ ਪੁਲੀਸ ਦੇ ਹੌਲਦਾਰ ਸੰਜੈ ਕੁਮਾਰ ਮੌਕੇ ’ਤੇ ਪੁੱਜੇ, ਜਨਿ੍ਹਾਂ ਨੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਸਰਸਵਤੀ ਨਦੀ ’ਚੋਂ ਬਾਹਰ ਕਢਵਾ ਕੇ ਪੋਸਟਮਾਰਟਮ ਲਈ ਐੱਲਐੱਨਜੇਪੀ ਹਸਪਤਾਲ ਕੁਰੂਕਸ਼ੇਤਰ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਸਰਸਵਤੀ ਨਦੀ ਵਿੱਚ ਪਿਛਲੇ ਕਈ ਦਨਿਾਂ ਤੋਂ ਪਾਣੀ ਦਾ ਪੱਧਰ ਵਧਿਆ ਹੋਇਆ ਹੈ, ਜੋ ਮ੍ਰਿਤਕ ਦੇ ਘਰ ਤੋਂ ਪਿੱਛੋਂ ਲੰਘਦੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਆਰੀਅਨ ਆਪਣੇ ਘਰ ਤੋਂ ਬਾਹਰ ਜਾ ਰਿਹਾ ਸੀ ਤਾਂ ਅਚਾਨਕ ਪਾਣੀ ਦੇ ਵਹਾਅ ਵਿਚ ਉਸ ਦਾ ਪੈਰ ਤਿਲਕ ਗਿਆ ਤੇ ਉਹ ਨਦੀ ਵਿਚ ਰੁੜ੍ਹ ਗਿਆ। ਆਲੇ-ਦੁਆਲੇ ਦੇ ਲੋਕਾਂ ਨੇ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਉਸ ਨੂੰ ਬਚਾਅ ਨਾ ਸਕੇ। ਪੁਲੀਸ ਨੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

Advertisement

Advertisement