ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਈ-ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਬੱਚੇ ਦੀ ਮੌਤ

07:51 AM Jul 24, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 23 ਜੁਲਾਈ
ਪਿੰਡ ਰਾਵਤ ਦੇ ਇਲਾਕੇ ’ਚ ਹਾਈ-ਵੋਲਟੇਜ਼ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਇੱਕ ਬੱਚਾ ਬੁਰੀ ਤਰ੍ਹਾਂ ਝੁਲਸ ਗਿਆ। ਉਸ ਨੂੰ ਪਰਿਵਾਰ ਨੇ ਤੁਰੰਤ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਕਿ ਘਰ ਦਾ ਲੈਂਟਰ ਪਾਇਆ ਜਾਣਾ ਸੀ ਤਾਂ ਹਾਈਵੋਲਟੇਜ਼ ਤਾਰਾਂ ਉਨ੍ਹਾਂ ਦੇ ਘਰ ਉਪਰੋਂ ਨਿਕਲਦੀਆਂ ਹਨ ਜਿਸਨੂੰ ਬੰਨ੍ਹਿਆ ਗਿਆ ਸੀ, ਪਰ ਬਿਜਲੀ ਮੁਲਾਜ਼ਮਾਂ ਨੇ ਸਪਲਾਈ ਬੰਦ ਕਰਵਾਏ ਬਿਨਾਂ ਹੀ ਬੰਨ੍ਹੀ ਗਈ ਤਾਰ ਨੂੰ ਕੱਟ ਦਿੱਤਾ, ਜੋ ਕਿ ਸਿੱਧੀ ਅਮਨ ਦੇ ਸੀਨੇ ’ਤੇ ਜਾ ਲੱਗੀ ਤੇ ਕਰੰਟ ਲੱਗਣ ਨਾਲ ਉਹ ਬੁਰੀ ਤਰ੍ਹਾਂ ਝੁਲਸ ਗਿਆ। ਪਰਿਵਾਰ ਵਾਲਿਆਂ ਦੇ ਹੰਗਾਮਾ ਕਰਨ ਦੀ ਸੂਚਨਾ ਮਿਲਦੇ ਹੀ ਥਾਣਾ ਮਿਹਰਬਾਨ ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲੀਸ ਨੇ ਕਿਸੇ ਤਰ੍ਹਾਂ ਨਾਲ ਲੋਕਾਂ ਨੂੰ ਸ਼ਾਂਤ ਕੀਤਾ ਅਤੇ ਪਰਿਵਾਰ ਦੇ ਲੋਕਾਂ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਕਾਰਵਾਈ ਦਾ ਭਰੋਸਾ ਦਿੱਤਾ ਜਿਸ ਤੋਂ ਬਾਅਦ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜੀ ਗਈ। ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਪੁਲੀਸ ਨੇ ਆਪਣੀ ਕਾਰਵਾਈ ਕਰਨ ਮਗਰੋਂ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਅਮਨ ਦੇ ਚਾਚਾ ਜੋਨੀ ਨੇ ਦੱਸਿਆ ਕਿ ਉਹ 8ਵੀਂ ਦਾ ਵਿਦਿਆਰਥੀ ਸੀ। ਪਿੰਡ ’ਚ ਉਸਾਰੀ ਅਧੀਨ ਮਕਾਨ ਦਾ ਲੈਂਟਰ ਪਾਇਆ ਜਾਣਾ ਸੀ। ਉਨ੍ਹਾਂ ਦੀ ਛੱਤ ਦੇ ਕੋਲ ਹੀ ਹਾਈ-ਵੋਲਟੇਜ਼ ਤਾਰਾਂ ਲੰਘਦੀਆਂ ਹਨ। ਮੁਲਾਜ਼ਮਾਂ ਨੇ ਬਿਜਲੀ ਦੀਆਂ ਤਾਰਾਂ ਦੀ ਸਪਲਾਈ ਬੰਦ ਕੀਤੇ ਬਿਨਾਂ ਹੀ ਤਾਰ ਨੂੰ ਕੱਟ ਦਿੱਤਾ। ਅਮਨ ਘਰ ਦੇ ਬਾਹਰ ਹਾਈ-ਵੋਲਟੇਜ਼ ਤਾਰਾਂ ਦੇ ਥੱਲੇ ਖੜ੍ਹਾ ਸੀ ਤੇ ਉਸਦੇ ਸੀਨੇ ’ਤੇ ਤਾਰ ਲੱਗ ਗਈ ਜਿਸ ਕਾਰਨ ਉਸਨੂੰ ਜ਼ੋਰਦਾਰ ਕਰੰਟ ਲੱਗਿਆ ਤੇ ਉਹ ਝੁਲਸ ਗਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਮਿਹਰਬਾਨ ਦੇ ਐੱਸ.ਐੱਚ.ਓ. ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਕਾਰਵਾਈ ਕਰਨ ਮਗਰੋਂ ਪੋਸਟਮਾਰਟਮ ਕਰਵਾ ਕੇ ਬੱਚੇ ਦੀ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।

Advertisement

Advertisement