ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਬਜ਼ਰਵੇਸ਼ਨ ਹੋਮ ਦੇ ਬਾਲ ਕੈਦੀ ਆਪਸ ’ਚ ਭਿੜੇ, ਛੇ ਜ਼ਖ਼ਮੀ

07:23 AM Aug 15, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਅਗਸਤ
ਇੱਥੋਂ ਦੇ ਅਬਜ਼ਰਵੇਸ਼ਨ ਹੋਮ ਵਿੱਚ ਬਾਲ ਕੈਦੀਆਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਛੇ ਬਾਲ ਕੈਦੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਮੁੱਢਲੀ ਸਹਾਇਤਾ ਦੇ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ। ਲੜਾਈ ਦੌਰਾਨ ਕੈਦੀਆਂ ਨੇ ਜੇਲ੍ਹ ਅੰਦਰ ਭੰਨ-ਤੋੜ ਕਰ ਕੇ ਦੂਜੇ ਬਾਲ ਕੈਦੀਆਂ ਅਤੇ ਮੁਲਾਜ਼ਮਾਂ ਦੀ ਕੁੱਟਮਾਰ ਵੀ ਕੀਤੀ। ਥਾਣਾ ਸ਼ਿਮਲਾਪੁਰੀ ਦੀ ਪੁਲੀਸ ਨੇ ਇਸ ਸਬੰਧੀ ਦਸ ਬਾਲ ਕੈਦੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਅਬਜ਼ਰਵੇਸ਼ਨ ਹੋਮ ਸ਼ਿਮਲਾਪੁਰੀ ਦੇ ਸੁਪਰਡੈਂਟ ਕਮਲਜੀਤ ਸਿੰਘ ਨੇ ਦੱਸਿਆ ਕਿ ਕੁਝ ਬਾਲ ਕੈਦੀਆਂ ਨੇ ਰੰਜਿਸ਼ ਕਾਰਨ ਇੱਕ-ਦੂਜੇ ਦੀ ਕੁੱਟਮਾਰ ਕੀਤੀ ਅਤੇ ਅਬਜ਼ਰਵੇਸ਼ਨ ਹੋਮ ਦੇ ਬਾਕੀ ਬਾਲ ਕੈਦੀਆਂ ਅਤੇ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਸਮੇਤ ਸਰਕਾਰੀ ਇਮਾਰਤ ਨੂੰ ਨੁਕਸਾਨ ਪਹੁੰਚਾਇਆ। ਇਸ ਦੌਰਾਨ ਛੇ ਦੇ ਕਰੀਬ ਬਾਲ ਕੈਦੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ। ਥਾਣਾ ਸ਼ਿਮਲਾਪੁਰੀ ਦੀ ਪੁਲੀਸ ਨੇ ਅਬਜ਼ਰਵੇਸ਼ਨ ਹੋਮ ਦੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਨਸੀਬ, ਗੌਰਵ ਕ੍ਰਿਸ਼ਨਾ, ਨਿਸ਼ਾਨ ਸਿੰਘ, ਕਰਨ ਕੁਮਾਰ, ਕਾਲੂ ਉਰਫ਼ ਵਿਸ਼ਵਕਰਮਾ, ਮਨਵੀਰ ਸਿੰਘ ਉਰਫ਼ ਕੇਸ਼ਵ, ਰਾਜਨ ਸਿੱਧੂ ਉਰਫ਼ ਨੱਨੀ, ਸ਼ਮਸ਼ੇਰ ਸਿੰਘ, ਤਰਸਪ੍ਰੀਤ ਸਿੰਘ ਅਤੇ ਦਾਨਿਸ਼ ਉਰਫ਼ ਗੱਗੂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement