ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਸਕੂਲਾਂ ਵਿੱਚ ਸ਼ੁਰੂ ਹੋਵੇਗੀ ਬਾਲ ਸੰਸਦ

06:55 AM Jul 22, 2024 IST
ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਮੀਟਿੰਗ ਮੌਕੇ ਹੋਰ ਉੱਚ ਅਧਿਕਾਰੀਆਂ ਨਾਲ ਡੀਸੀ ਸਾਕਸ਼ੀ ਸਾਹਨੀ।

ਖੇਤਰੀ ਪ੍ਰਤੀਨਿਧ
ਲੁਧਿਆਣਾ, 21 ਜੁਲਾਈ
ਲੁਧਿਆਣਾ ਪੰਜਾਬ ਦਾ ਪਹਿਲਾ ਅਜਿਹਾ ਜ਼ਿਲ੍ਹਾ ਬਣ ਜਾਵੇਗਾ, ਜਿੱਥੇ ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਲੀਡਰਸ਼ਿਪ ਦੇ ਹੁਨਰ ਨੂੰ ਵਿਕਸਤ ਕਰਨ ਲਈ ਬਾਲ ਸੰਸਦ, ਬੱਚਿਆਂ ਦੀ ਸੰਸਦ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇੱਥੇ ਦਿੱਤੀ। ਉਹ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀਈਡੀਸੀ) ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਬਾਲ ਸਭਾ ਇਕ ਅਜਿਹਾ ਮੰਚ ਹੋਵੇਗਾ ਜਿਸ ’ਤੇ ਵਿਦਿਆਰਥੀ ਆਪਣੇ ਸਕੂਲ, ਪਰਿਵਾਰ, ਗੁਆਂਢੀਆਂ, ਸਮਾਜ ਸਮੇਤ ਵੱਖ-ਵੱਖ ਵਿਸ਼ਿਆਂ ’ਤੇ ਆਪਣੇ ਵਿਚਾਰ ਪ੍ਰਗਟ ਕਰਨਗੇ ਅਤੇ ਆਪਣੇ ਅਧਿਕਾਰਾਂ ਬਾਰੇ ਵੀ ਖੁੱਲ੍ਹ ਕੇ ਗੱਲ ਕਰ ਸਕਦੇ ਹਨ। ਉਨ੍ਹਾਂ 45 ਸਕੂਲਾਂ ਦੀ ਵੀ ਸ਼ਲਾਘਾ ਕੀਤੀ ਜਿੱਥੇ ਮੀਆਂਵਾਕੀ ਜੰਗਲ ਵਿਕਸਿਤ ਕੀਤੇ ਜਾਣਗੇ ਅਤੇ ਵੇਕ ਅੱਪ ਲੁਧਿਆਣਾ ਮਿਸ਼ਨ ਤਹਿਤ ਬੱਚਿਆਂ ਵੱਲੋਂ ਦੇਖਭਾਲ ਕੀਤੀ ਜਾਵੇਗੀ। ਉਨ੍ਹਾਂ ਲੁਧਿਆਣਾ ਦੇ ਸਕੂਲਾਂ ਵਿੱਚ ਜਲਦ ਹੀ ਏਆਈ ਸਿਖਲਾਈ ਸ਼ੁਰੂ ਕਰਨ ਦੀਆਂ ਯੋਜਨਾਵਾਂ ਬਾਰੇ ਵੀ ਚਰਚਾ ਕੀਤੀ।
ਡੀਸੀ ਨੇ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਮੀਟਿੰਗ ਵਿੱਚ ਮੌਜੂਦਾ ਉਸਾਰੀ ਗਤੀਵਿਧੀਆਂ, ਮਿਡ-ਡੇਅ ਮੀਲ ਪ੍ਰੋਗਰਾਮ, ਸਟੂਡੈਂਟ ਸਪੋਰਟ ਅਸਿਸਟੈਂਸ (ਐੱਸਐੱਸਏ) ਪ੍ਰੋਗਰਾਮਾਂ ਅਤੇ ਹੋਰ ਬਹੁਤ ਕੁਝ ’ਤੇ ਚਰਚਾ ਕੀਤੀ ਗਈ। ਉਨ੍ਹਾਂ ਐੱਮਪੀ ਲੈਡ ਸਕੀਮ ਅਧੀਨ ਸ਼ੁਰੂ ਕੀਤੇ ਪ੍ਰਾਜੈਕਟਾਂ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Advertisement

Advertisement