For the best experience, open
https://m.punjabitribuneonline.com
on your mobile browser.
Advertisement

ਬਾਲ ਹਵਾਲਾਤੀਆਂ ਨੂੰ ਸ਼ਿਕਾਇਤ ਕਰਨੀ ਪਈ ਮਹਿੰਗੀ

07:40 AM Jun 24, 2024 IST
ਬਾਲ ਹਵਾਲਾਤੀਆਂ ਨੂੰ ਸ਼ਿਕਾਇਤ ਕਰਨੀ ਪਈ ਮਹਿੰਗੀ
ਬਾਲ ਜੇਲ੍ਹ ਫਰੀਦਕੋਟ ਦੇ ਬਾਹਰ ਖੜ੍ਹੀ ਪਰਿਵਾਰ ਭਲਾਈ ਮੰਤਰੀ ਦੀ ਗੱਡੀ।
Advertisement

ਜਸਵੰਤ ਜੱਸ
ਫਰੀਦਕੋਟ, 23 ਜੂਨ
ਪਰਿਵਾਰ ਭਲਾਈ ਮੰਤਰੀ ਬਲਜੀਤ ਕੌਰ ਦੇ ਸ਼ਨਿਚਰਵਾਰ ਦੇਰ ਸ਼ਾਮ ਬਾਲ ਜੇਲ੍ਹ ਦੌਰੇ ਦੌਰਾਨ ਇੱਥੇ ਨਜ਼ਰਬੰਦ ਤਿੰਨ ਦਰਜਨ ਤੋਂ ਵੱਧ ਬੱਚਿਆਂ ਨੂੰ ਮੰਤਰੀ ਕੋਲ ਸ਼ਿਕਾਇਤ ਕਰਨੀ ਮਹਿੰਗੀ ਪੈ ਗਈ। ਬੱਚਿਆਂ ਨੇ ਸ਼ਿਕਾਇਤ ਕੀਤੀ ਸੀ ਕਿ ਜੇਲ੍ਹ ’ਚ ਉਨ੍ਹਾਂ ਦੇ ਗਰਮੀ ਤੋਂ ਬਚਾਅ ਲਈ ਸਹੀ ਪ੍ਰਬੰਧ ਨਹੀਂ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਗਰਮ ਚਾਦਰਾਂ ਦਿੱਤੀਆਂ ਗਈਆਂ ਹਨ ਤੇ ਸਾਫ-ਸਫ਼ਾਈ ਦਾ ਵੀ ਕੋਈ ਪ੍ਰਬੰਧ ਨਹੀਂ ਹੈ, ਜਿਸ ਤੋਂ ਬਾਅਦ ਜੇਲ੍ਹ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਬਾਲ ਜੇਲ੍ਹ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਦੇ ਆਦੇਸ਼ ਦਿੱਤੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਮੰਤਰੀ ਦੇ ਦੌਰੇ ਤੋਂ ਕੁਝ ਘੰਟੇ ਬਾਅਦ ਹੀ ਬਾਲ ਜੇਲ੍ਹ ਵਿੱਚ ਨਜ਼ਰਬੰਦ ਬੱਚੇ ਆਪਸ ਵਿੱਚ ਲੜ ਪਏ ਅਤੇ ਸ਼ਿਕਾਇਤ ਕਰਨ ਵਾਲੇ ਬੱਚਿਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜੋ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਲਾਜ ਅਧੀਨ ਹਨ।
ਬਾਲ ਜੇਲ੍ਹ ਦੇ ਸੁਪਰਡੈਂਟ ਰਾਜੇਸ਼ ਕੁਮਾਰ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਕੋਈ ਕੁੱਟਮਾਰ ਨਹੀਂ ਕੀਤੀ ਗਈ ਅਤੇ ਮੰਤਰੀ ਵੱਲੋਂ ਜੋ ਸੁਝਾਅ ਦਿੱਤੇ ਗਏ ਸਨ, ਉਸ ਮੁਤਾਬਕ ਬੱਚਿਆਂ ਨੂੰ ਸਹੂਲਤਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਹਸਪਤਾਲ ਵਿੱਚ ਦਾਖਲ ਬੱਚਿਆਂ ਸਬੰਧੀ ਹਸਪਤਾਲ ਨੇ ਪੁਲੀਸ ਨੂੰ ਸੂਚਨਾ ਭੇਜੀ ਹੈ ਅਤੇ ਪੁਲੀਸ ਨੇ ਇਸ ਸਬੰਧੀ ਰਪਟ ਦਰਜ ਕਰ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਪੜਤਾਲ ਦੌਰਾਨ ਜੇਕਰ ਕਿਸੇ ਦਾ ਕਸੂਰ ਸਾਹਮਣੇ ਆਇਆ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement
Author Image

Advertisement