ਸਕੂਲ ਵਿੱਚ ਬਾਲ ਅਧਿਕਾਰਾਂ ਸਬੰਧੀ ਜਾਗਰੂਕਤਾ ਕੈਂਪ
08:23 AM Jul 28, 2024 IST
ਮਾਨਸਾ
Advertisement
ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿਖੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕਾਊਂਸਲਰ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿੱਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਮੌਕੇ ਸਕੂਲ ਦੇ ਹੈਡਮਾਸਟਰ ਮਨਦੀਪ ਕੁਮਾਰ, ਗੁਰਮੀਤ ਸਿੰਘ, ਪਿਆਰਾ ਸਿੰਘ, ਰਾਜਪਾਲ ਸਿੰਘ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement