For the best experience, open
https://m.punjabitribuneonline.com
on your mobile browser.
Advertisement

ਬੱਚਿਆਂ ਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਮਾਰੀਆਂ ਮੱਲਾਂ

08:07 AM Apr 04, 2024 IST
ਬੱਚਿਆਂ ਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਮਾਰੀਆਂ ਮੱਲਾਂ
ਬੱਚਿਆਂ ਨਾਲ ਸਕੂਲ ਡਾਇਰੈਕਟਰ ਸੰਤੋਖ ਸਿੰਘ ਤੇ ਪ੍ਰਿੰਸੀਪਲ ਨਵਤੇਜ ਸਿੰਘ।
Advertisement

ਪੱਤਰ ਪ੍ਰੇਰਕ
ਦੇਵੀਗੜ੍ਹ, 3 ਅਪਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜੇ ਵਿੱਚ ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬਹਾਦਰਪੁਰ ਫਕੀਰਾਂ (ਦੇਵੀਗੜ੍ਹ) ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਅੰਕ ਪ੍ਰਾਪਤ ਕੀਤੇ। ਪ੍ਰਿੰਸੀਪਲ ਨਵਤੇਜ ਸਿੰਘ ਨੇ ਦੱਸਿਆ ਕਿ ਸਕੂਲ ਦੇ ਪੰਜ ਵਿਦਿਆਰਥੀਆਂ ਏਕਮਨ, ਖੁਸ਼ੀ, ਪ੍ਰਭਜੋਤ ਕੌਰ, ਹਰਜਸ ਸਿੰਘ ਅਤੇ ਕਰਮਵੀਰ ਸਿੰਘ ਨੇ 500 ’ਚੋਂ 500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਹੁਸਨਪ੍ਰੀਤ ਕੌਰ ਅਤੇ ਗੁਰਲੀਨ ਕੌਰ ਨੇ 500 ’ਚੋਂ 499 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਏਕਮਜੋਤ ਸਿੰਘ ਨੇ 500 ’ਚੋਂ 498 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਸਕੂਲ ਦੇ 41 ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਤੋਖ ਸਿੰਘ ਤੇ ਪ੍ਰਿੰਸੀਪਲ ਨਵਤੇਜ ਸਿੰਘ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਾਇਆ ਤੇ ਵਧਾਈ ਦਿੱਤੀ। ਇਸ ਮੌਕੇ ਗੁਰਜਿੰਦਰ ਸਿੰਘ, ਸਤਵੰਤ ਸਿੰਘ, ਅਮਰਦੀਪ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਕੋਮਲਪ੍ਰੀਤ ਕੌਰ ਤੇ ਨੀਲਮ ਰਾਣੀ ਹਾਜ਼ਰ ਸੀ।

Advertisement

Advertisement
Author Image

Advertisement
Advertisement
×