ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੱਚਿਆਂ ਨੇ ਪੋਸਟਰਾਂ ਰਾਹੀਂ ਵਾਤਾਵਰਨ ਸ਼ੁੱਧ ਰੱਖਣ ਲਈ ਪ੍ਰੇਰਿਆ

08:06 AM Jun 07, 2024 IST
ਸਮਾਗਮ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨਾਲ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਜੂਨ
ਵਿਸ਼ਵ ਵਾਤਾਵਰਨ ਦਿਵਸ ਸਬੰਧੀ ਭਾਰਤ ਜਨ ਗਿਆਨ ਵਿਗਿਆਨ ਜਥਾ ਅਤੇ ਰਿਸ਼ੀ ਐਨਕਲੇਵ ਸੁਸਾਇਟੀ ਵੱਲੋਂ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਬੱਚਿਆਂ ਨੇ ਵਾਤਾਵਰਨ ਦੀ ਸੰਭਾਲ ਬਾਰੇ ਪੋਸਟਰ ਬਣਾਏ।
ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਵਾਤਾਵਰਨ ਦੀ ਸੰਭਾਲ ਬਾਰੇ ਬੱਚਿਆਂ ਨਾਲ ਜਾਣਕਾਰੀ ਸਾਂਝੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਜਿੱਥੇ ਲੋਕਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਦਾ ਫਰਜ਼ ਹੈ ਕਿ ਉਹ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਉੱਥੇ ਪ੍ਰਸ਼ਾਸਨ ਦੀ ਵੀ ਜ਼ਿੰਮੇਵਾਰੀ ਹੈ ਕਿ ਉਹ ਖਾਲੀ ਪਈਆਂ ਸਰਕਾਰੀ ਅਤੇ ਸਾਂਝੀਆਂ ਥਾਵਾਂ ’ਤੇ ਜੰਗਲ ਲਗਾਉਣ ਤਾਂ ਜੋ ਸੜਕਾਂ ਨੂੰ ਚੌੜਾ ਕਰਨ ਅਤੇ ਹੋਰ ਜ਼ਰੂਰੀ ਕੰਮਾਂ ਲਈ ਦਰੱਖਤ ਕੱਟਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਰੁੱਖ ਲਗਾ ਕੇ ਕਮੀ ਪੂਰੀ ਕੀਤੀ ਜਾ ਸਕੇ। ਇਸ ਮੌਕੇ ਡਾਕਟਰ ਅਰੁਣ ਮਿੱਤਰਾ ਨੇ ਕਿਹਾ ਕਿ ਵਾਤਾਵਰਨ ਸੰਭਾਲ ਵਿੱਚ ਕੁਤਾਹੀ ਮਨੁੱਖੀ ਜੀਵਨ ਲਈ ਵੱਡਾ ਖਤਰਾ ਬਣ ਸਕਦੀ ਹੈ ਇਸ ਲਈ ਸਾਨੂੰ ਸੁਚੇਤ ਹੋ ਕੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ਡਾਕਟਰ ਕੁਸਮ ਲਤਾ, ਡਾਕਟਰ ਰਜਿੰਦਰ ਪਾਲ ਸਿੰਘ ਔਲਖ, ਐਮਐਸ ਭਾਟੀਆ, ਸੁਸ਼ਮਾ ਉਬਰਾਏ, ਰੂਮਾਨੀ ਅਤੇ ਰੱਪਵਿੰਦਰ ਕੌਰ ਨੇ ਵੀ ਆਪਣੇ ਵਿਚਾਰ ਰੱਖੇ। ਜਥੇ ਦੇ ਪ੍ਰਧਾਨ ਰਣਜੀਤ ਸਿੰਘ ਨੇ ਬੱਚਿਆਂ ਤੋਂ ਵਾਤਾਵਰਨ ਸਬੰਧੀ ਸਵਾਲ ਪੁੱਛੇ ਅਤੇ ਠੀਕ ਜਵਾਬ ਦੇਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਗਿਆ। ਪੋਸਟਰ ਬਣਾਉਣ ਵਾਲੇ ਸਾਰੇ ਬੱਚਿਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੀ ਦਿੱਤੇ ਗਏ। ਭਾਰਤ ਜਨ ਗਿਆਨ ਵਿਗਿਆਨ ਜਥਾ ਅਤੇ ਭਾਰਤ ਵਿਕਾਸ ਪ੍ਰੀਸ਼ਦ ਨੇ ਸੁਸਾਇਟੀ ਦੇ ਅੰਦਰ ਲਗਾਉਣ ਲਈ ਜਾਮਣ, ਨਿਮ ਅਤੇ ਤੁਲਸੀ ਦੇ ਪੌਦੇ ਵੰਡੇ ਗਏ।

Advertisement

Advertisement