ਬੱਚਿਆਂ ਨੇ ਵੱਖ-ਵੱਖ ਵਿਸ਼ਿਆਂ ਦੇ ਮਾਡਲ ਬਣਾਏ
08:48 AM Dec 12, 2024 IST
ਪੱਖੋ ਕੈਂਚੀਆਂ:
Advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿੱਚ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦਾ ਵਿਦਿਅਕ ਮੇਲਾ ਲਾਇਆ ਗਿਆ ਜਿਸ ਦਾ ਉਦਘਾਟਨ ਚੀਮਾ ਪਿੰਡ ਦੇ ਸਰਪੰਚ ਮਲੂਕ ਸਿੰਘ ਧਾਲੀਵਾਲ ਅਤੇ ਸਮਾਜ ਸੇਵੀ ਡਾ. ਕਰਮਜੀਤ ਸਿੰਘ ਬੱਬੂ ਵੜੈਚ ਵੱਲੋਂ ਕੀਤਾ ਗਿਆ। ਉਨ੍ਹਾਂ ਬੱਚਿਆਂ ਦੇ ਮਾਡਲ ਦੇਖ ਕੇ ਖ਼ੂਬ ਸ਼ਾਲਾਘਾ ਕੀਤੀ। ਮੇਲੇ ਵਿੱਚ ਕਰੀਬ 250 ਵਿਦਿਆਰਥੀਆਂ ਨੇ ਭਾਗ ਲੈ ਕੇ 215 ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਮਾਡਲ ਪੇਸ਼ ਕੀਤੇ। ਇਸ ਮੌਕੇ ਅਧਿਆਪਕ ਬਲਵੀਰ ਸਿਘ, ਜਸਮੇਲ ਸਿੰਘ ਪੀਟੀ, ਰਿਸ਼ੂ ਰਾਣੀ, ਮੀਨਾਕਸ਼ੀ ਗਰਗ, ਅਮਨਦੀਪ ਕੌਰ, ਪਰਮਜੀਤ ਕੌਰ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ। ਇਸ ਮੌਕੇ ਆਦਿਮਾਨਵ ਦੇ ਰੂਪ ਵਿੱਚ ਬੱਚਿਆਂ ਦਾ ਮਨੋਰੰਜਨ ਵੀ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement