ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਕਾਲੇ ਪਾਣੀ ਦਾ ਮੋਰਚਾ’ ਥੀਮ ਉੱਤੇ ਬੱਚਿਆਂ ਨੇ ਪੋਸਟਰ ਬਣਾਏ

08:09 AM Aug 23, 2024 IST
‘ਕਾਲੇ ਪਾਣੀ ਦਾ ਮੋਰਚਾ’ ਥੀਮ ’ਤੇ ਪੋਸਟਰ ਬਣਾਉਂਦੇ ਹੋਏ ਬੱਚੇ। - ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 22 ਅਗਸਤ
ਇੱਥੇ ‘ਕਾਲੇ ਪਾਣੀ ਦਾ ਮੋਰਚਾ’ ਵਿਸ਼ੇ ’ਤੇ ਬੱਚਿਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਬੱਚਿਆਂ ਨੇ ਦਿਨੋਂ-ਦਿਨ ਪ੍ਰਦੂਸ਼ਿਤ ਹੋ ਰਹੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ। ਵਾਤਾਵਰਨ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ‘ਕਾਲੇ ਪਾਣੀ ਦਾ ਮੋਰਚਾ’ ਦਾ ਗਠਨ ਕੀਤਾ ਹੈ। ਇਸ ਜਥੇਬੰਦੀ ਵੱਲੋਂ 24 ਅਗਸਤ ਨੂੰ ਵੇਰਕਾ ਮਿਲਕ ਪਲਾਂਟ ਲੁਧਿਆਣਾ ਤੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ਨੇੜੇ ਭਾਈਵਾਲਾ ਚੌਕ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦਾ ਮਕਸਦ ਬੁੱਢੇ ਦਰਿਆ ਅਤੇ ਸਤਲੁਜ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣਾ ਹੈ। ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਮੁਹਿੰਮ ਨਾਲ ਜੋੜਨ ਦੇ ਮਕਸਦ ਨਾਲ ਅੱਜ ਸੁਖਮਨੀ ਮਾਰਕੀਟ ਨੇੜੇ ‘ਕਾਲੇ ਪਾਣੀ ਦਾ ਮੋਰਚਾ’ ਵਿਸ਼ੇ ’ਤੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਸਕੂਲਾਂ ਦੇ ਬੱਚਿਆਂ ਨੇ ਸ਼ਿਰਕਤ ਕਰ ਕੇ ਦੂਸ਼ਿਤ ਹੋ ਰਹੇ ਦਰਿਆਵਾਂ ਦੇ ਪਾਣੀ ਨੂੰ ਨਾ ਸਿਰਫ਼ ਕੈਨਵਸ ’ਤੇ ਚਿਤਰਿਆ ਸਗੋਂ ਹਾਅ ਦਾ ਨਾਅਰਾ ਵੀ ਮਾਰਿਆ। ਇੰਜ. ਜਸਕੀਰਤ ਸਿੰਘ ਨੇ ਦੱਸਿਆ ਕਿ ਬੁੱਢੇ ਦਰਿਆ ਦਾ ਕਾਲਾ ਪਾਣੀ ਅੱਗੋਂ ਸਤਲੁਜ ਵਿੱਚ ਡਿੱਗ ਕੇ ਉਸ ਨੂੰ ਵੀ ਗੰਦਾ ਕਰ ਰਿਹਾ ਹੈ।

Advertisement

Advertisement
Advertisement