ਮਾਤਾ ਗੁਜਰੀ ਸਕੂਲ ਦੇ ਬੱਚੇ ਚੇਤਨਾ ਪਰਖ ਪ੍ਰੀਖਿਆ ’ਚ ਛਾਏ
ਪੱਤਰ ਪ੍ਰੇਰਕ
ਭਦੌੜ, 22 ਨਵੰਬਰ
ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਕਰਵਾਈ ਗਈ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਵਿੱਚ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਪੁਜੀਸ਼ਨਾਂ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸੁਖਵੀਰ ਕੌਰ ਧਾਲੀਵਾਲ ਅਤੇ ਮਾਸਟਰ ਝਰਮਲ ਸਿੰਘ ਜੰਗੀਆਣਾ ਨੇ ਦੱਸਿਆ ਕਿ ਚੇਤਨਾ ਪ੍ਰੀਖਿਆ ਵਿੱਚ ਭਦੌੜ ਯੂਨਿਟ ਦੇ 15 ਸਕੂਲਾਂ ਵਿੱਚੋਂ ਉਨ੍ਹਾਂ ਦੇ ਸਕੂਲ ਦੇ 10 ਬੱਚਿਆਂ ਨੇ ਪੁਜੀਸ਼ਨਾਂ ਹਾਸਲ ਕੀਤੀਆਂ ਹਨ ਜਿਸ ਵਿੱਚ ਆਕਾਸ਼ਨੂਰ ਕੌਰ ਦਸਵੀਂ, ਦਿਸ਼ਾ ਨੌਵੀਂ, ਸੁਹਾਨਾ ਅੱਠਵੀਂ, ਫਤਿਹਵੀਰ ਸਿੰਘ ਸੱਤਵੀਂ ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ। ਰਣਜੋਤ ਕੌਰ, ਸਵਰੀਤ ਕੌਰ ਗਿੱਲ, ਅਨਮੋਲਪ੍ਰੀਤ ਕੌਰ, ਜੈਸਮੀਨ ਵੱਟ, ਖੁਸ਼ਦੀਪ ਕੌਰ ਅਤੇ ਨਵਦੀਪ ਕੌਰ ਨੇ ਮੈਰਿਟ ਸੂਚੀ ਵਿੱਚ ਥਾਂ ਬਣਾਈ। ਐੱਮਡੀ ਐਡਵੋਕੇਟ ਇਕਬਾਲ ਸਿੰਘ ਗਿੱਲ ਅਤੇ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਪ੍ਰਾਪਤੀ ’ਤੇ ਅਧਿਆਪਕਾਂ ਅਤੇ ਬੱਚਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਸਕੱਤਰ ਹਰਮਨਪ੍ਰੀਤ ਸਿੰਘ, ਸੰਦੀਪ ਕੁਮਾਰ, ਅਮਨਦੀਪ ਕੌਰ ਨੈਣੇਵਾਲ, ਬਲਵਿੰਦਰ ਸਿੰਘ ਮਾਨ ਅਤੇ ਸਮੁੱਚਾ ਸਟਾਫ ਹਾਜ਼ਰ ਸੀ।