ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐਨਜ਼ੈਡਸੀਸੀ ਦੇ ਸਮਾਗਮ ’ਚ ਬੱਚਿਆਂ ਨੇ ਦਿਖਾਇਆ ਹੁਨਰ

08:41 AM Jul 03, 2023 IST
ਪ੍ਰਦਰਸ਼ਨੀ ਦੇਖਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ।

ਖੇਤਰੀ ਪ੍ਰਤੀਨਿਧ
ਪਟਿਆਲਾ, 2 ਜੁਲਾਈ
ਪੜ੍ਹਾਈ ਤੋਂ ਵਿਰਵੇ ਹੋਏ ਬੱਚਿਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਅਰੰਭੇ ‘ਮੇਰਾ ਬਚਪਨ’ ’ਤੇ ਆਧਾਰਤ ਵਿਸ਼ੇਸ਼ ਪ੍ਰਾਜੈਕਟ ਤਹਿਤ ‘ਸਕੂਲ ਆਨ ਵੀਲਜ਼’ ਪ੍ਰਾਜੈਕਟ ਰਾਹੀਂ ਉਨ੍ਹਾਂ ਦੇ ਹੱਥਾਂ ’ਚ ਕਲਮ ਫੜਾਈ ਗਈ ਹੈ। ਅੱਜ ਇਨ੍ਹਾਂ ਵਿਦਿਆਰਥੀਆਂ ਨੇ ਉੱਤਰੀ ਖੇਤਰ ਸੱਭਿਆਚਾਰ ਕੇਂਦਰ (ਐਨਜ਼ੈੱਡਸੀਸੀ) ਵਿੱਚ ਹੋਏ ਸਮਾਗਮ ’ਚ ਪਹਿਲੀ ਵਾਰ ਸਟੇਜ ’ਤੇ ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ। ਹਰ ਹਾਥ ਕਲਮ ਵੱਲੋਂ ਆਪਣੀ ਨੌਵੀਂ ਵਰ੍ਹੇਗੰਢ ਅਤੇ ਸਮਰ ਕੈਂਪ ਦੇ ਸਮਾਪਤੀ ਸਮਾਰੋਹ ਮੌਕੇ ਕਰਵਾਏ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਡੀਸੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਬੱਚਿਆਂ ਨੂੰ ਆਪਣੇ ਹੁਨਰ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਮੇਰਾ ਬਚਪਨ ਪ੍ਰਾਜੈਕਟ ਤਹਿਤ ਹੁਣ ਤੱਕ 9 ਬੱਚਿਆਂ ਨੂੰ ਸਕੂਲ ’ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਵੀ ਆਤਮ-ਨਿਰਭਰ ਬਣਾਉਣ ਲਈ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ। ਸਮਾਗਮ ਦੌਰਾਨ ਬੱਚਿਆਂ ਵੱਲੋਂ ਬਣਾਈਆਂ ਡੇਅਰੀਆਂ, ਫ਼ੋਟੋਆਂ, ਕਹਾਣੀਆਂ ਆਦਿ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਦੀ ਹਾਜ਼ਰੀਨ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸਾਇਨਾ ਕਪੂਰ ਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ।

Advertisement

Advertisement
Tags :
ਐਨਜ਼ੈਡਸੀਸੀਸਮਾਗਮਹੁਨਰਦਿਖਾਇਆਬੱਚਿਆਂ