ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੱਚਿਆਂ ਨੇ ਕੱਢਿਆ ਨਸ਼ਾ ਵਿਰੋਧੀ ਮਾਰਚ

08:52 AM Jul 01, 2023 IST
ਨਸ਼ਾ ਵਿਰੋਧੀ ਮਾਰਚ ਵਿੱਚ ਸ਼ਾਮਲ ਕੈਂਪ ਦੇ ਪ੍ਰਬੰਧਕ ਅਤੇ ਬੱਚੇ।

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 30 ਜੂਨ
ਗੁਰਮਿਤ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ ਗੁਰਮਿਤ ਪ੍ਰਚਾਰ ਕੇਂਦਰ ਗੋਇੰਦਵਾਲ ਸਾਹਿਬ ਵੱਲੋਂ ਗੁਰੂ ਅਰਜਨ ਦੇਵ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਪੰਜ ਰੋਜ਼ਾ ਗੁਰਮਿਤ ਗਿਆਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੇ ਸੰਚਾਲਕ ਪ੍ਰਧਾਨ ਭਲਵਿੰਦਰ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ, ਸ਼ਿਵਦੇਵ ਸਿੰਘ ਰੰਧਾਵਾ, ਕਸ਼ਮੀਰ ਸਿੰਘ ਚੀਮਾ ਆਦਿ ਨੇ ਦੱਸਿਆ ਕਿ ਸਫ਼ਲਤਾਪੂਰਵਕ ਚੱਲੇ ਇਸ ਕੈਂਪ ਵਿੱਚ ਇਲਾਕੇ ਭਰ ਦੇ ਸੈਂਕੜੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਬੱਚਿਆਂ ਵਿੱਚ ਵੰਡੇ ਇਸ ਗੁਰਮਿਤ ਗਿਆਨ ਬਾਬਤ ਹੋਈ ਪ੍ਰੀਖਿਆ ਦੌਰਾਨ ਅੱਵਲ ਆਉਣ ਵਾਲੇ ਬੱਚੇ ਬੱਚੀਆਂ ਨੂੰ ਗੁਰਮਿਤ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਸਨਮਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜ ਦਿਨ ਚੱਲੇ ਇਸ ਕੈਂਪ ਦੌਰਾਨ ਇਲਾਕੇ ਦੀਆਂ ਸਮਾਜਸੇਵੀ ਸ਼ਖ਼ਸੀਅਤਾ ਵੱਲੋਂ ਗੁਰਮਿਤ ਪ੍ਰਚਾਰ ਕੇਂਦਰ ਗੋਇੰਦਵਾਲ ਸਾਹਿਬ ਨੂੰ ਵੱਡਾ ਸਹਿਯੋਗ ਦਿੱਤਾ ਗਿਆ। ਸੁਖਦੇਵ ਸਿੰਘ, ਮਾਸਟਰ ਸਵਰਨ ਸਿੰਘ ਨੇ ਦੱਸਿਆ ਕਿ ਅੱਜ ਕੈਂਪ ਦੇ ਅਖੀਰਲੇ ਦਿਨ ਸਮੁੱਚੇ ਪ੍ਰਬੰਧਕਾ ਵੱਲੋਂ ਕੈਂਪ ਵਿੱਚ ਸ਼ਮੂਲੀਅਤ ਕਰਨ ਵਾਲੇ ਸੈਂਕੜੇ ਬੱਚਿਆਂ ਨਾਲ ਨਸ਼ਾ ਵਿਰੋਧੀ ਮਾਰਚ ਕੱਢਿਆ ਕੀਤਾ ਗਿਆ। ਬੱਚਿਆਂ ਵੱਲੋਂ ਨਸ਼ਿਆ ਦੇ ਕੋਹੜ ਨੂੰ ਸਮਾਜ ਵਿੱਚੋ ਜੜ੍ਹੋ ਖਤਮ ਕਰਨ ਦਾ ਹੋਕਾ ਦਿੱਤਾ ਗਿਆ।

Advertisement

Advertisement
Tags :
ਕੱਢਿਆਬੱਚਿਆਂਮਾਰਚਵਿਰੋਧੀ
Advertisement