For the best experience, open
https://m.punjabitribuneonline.com
on your mobile browser.
Advertisement

12 ਸਾਲ ਤਕ ਦੇ ਬੱਚਿਆਂ ਨੂੰ ਮਾਪਿਆਂ ਨਾਲ ਸੀਟ ਦਿੱਤੀ ਜਾਵੇ: ਡੀਜੀਸੀਏ

07:05 AM Apr 24, 2024 IST
12 ਸਾਲ ਤਕ ਦੇ ਬੱਚਿਆਂ ਨੂੰ ਮਾਪਿਆਂ ਨਾਲ ਸੀਟ ਦਿੱਤੀ ਜਾਵੇ  ਡੀਜੀਸੀਏ
Advertisement

ਨਵੀਂ ਦਿੱਲੀ: ਡਾਇਰੈਕਟਰ ਜਨਰਲ ਆਫ਼ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਏਅਰਲਾਈਨਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ 12 ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਇੱਕ ਫਲਾਈਟ ਵਿੱਚ ਉਨ੍ਹਾਂ ਦੇ ਮਾਪਿਆਂ ਜਾਂ ਸਰਪ੍ਰਸਤਾਂ ਵਿੱਚੋਂ ਘੱਟੋ-ਘੱਟ ਇੱਕ ਨਾਲ ਸੀਟਾਂ ਅਲਾਟ ਕੀਤੀਆਂ ਜਾਣ। ਬੀਤੇ ਦਿਨੀਂ ਅਜਿਹੇ ਮਾਮਲੇ ਸਾਹਮਣੇ ਆਏ ਸਨ ਜਿਸ ’ਚ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਜਾਂ ਸਰਪ੍ਰਸਤਾਂ ਨਾਲ ਸੀਟ ਅਲਾਟ ਨਹੀਂ ਸੀ ਕੀਤੀ ਗਈ। ਡੀਜੀਸੀਏ ਦੇ ਬਿਆਨ ’ਚ ਕਿਹਾ ਗਿਆ ਹੈ, ‘‘ਏਅਰਲਾਈਨਾਂ ਇਕੋ ਪੀਐਨਆਰ ’ਤੇ ਯਾਤਰਾ ਕਰ ਰਹੇ 12 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਘੱਟੋ-ਘੱਟ ਉਨ੍ਹਾਂ ਦੇ ਮਾਤਾ-ਪਿਤਾ ਜਾਂ ਸਰਪ੍ਰਸਤਾਂ ਵਿੱਚੋਂ ਇੱਕ ਦੇ ਨਾਲ ਸੀਟਾਂ ਅਲਾਟ ਕਰਨ ਨੂੰ ਯਕੀਨੀ ਬਣਾਉਣਗੀਆਂ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×