ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਵਿੱਚ 12ਵੀਂ ਤਕ ਦੇ ਬੱਚਿਆਂ ਨੂੰ ਮਿਲੇਗੀ ਮੁਫ਼ਤ ਟਰਾਂਸਪੋਰਟ ਦੀ ਸਹੂਲਤ

06:59 AM Apr 25, 2024 IST

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਮਹਿੰਦਰਗੜ੍ਹ ਦੇ ਕਨੀਨਾ ਵਿੱਚ ਵਾਪਰੇ ਬੱਸ ਹਾਦਸੇ ਵਿੱਚ ਛੇ ਸਕੂਲੀ ਵਿਦਿਆਰਥੀਆਂ ਦੀ ਮੌਤ ਮਗਰੋਂ ਹਰਿਆਣਾ ਸਰਕਾਰ ਸਕੂਲੀ ਬੱਚਿਆਂ ਦੀ ਟਰਾਂਸਪੋਰਟ ਸਹੂਲਤ ਨੂੰ ਲੈ ਕੇ ਚੌਕਸ ਹੋ ਗਈ ਹੈ। ਸਰਕਾਰ ਨੇ ਪਹਿਲੀ ਤੋਂ 12ਵੀਂ ਤਕ ਦੇ ਵਿਦਿਆਰਥੀਆਂ ਨੂੰ ਟਰਾਂਸਪੋਰਟ ਸੁਵਿਧਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੂਬੇ ਦੇ ਸਭਨਾਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਅਪਰੈਲ ਤੋਂ ਸ਼ੁਰੂ ਹੋਏ ਸੈਸ਼ਨ ਦੌਰਾਨ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਪਹਿਲੀ ਤੋਂ 12ਵੀਂ ਤਕ ਦੇ ਵਿਦਿਆਰਥੀਆਂ ਨੂੰ ਵਿਦਿਆਰਥੀ ਟਰਾਂਸਪੋਰਟ ਸੁਰੱਖਿਆ ਯੋਜਨਾ ਤਹਿਤ ਮੁਫ਼ਤ ਬੱਸ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਸਿੱਖਿਆ ਡਾਇਰੈਕਟੋਰੇਟ ਵੱਲੋਂ ਅੱਜ ਸਭਨਾਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਇਸ ਸਬੰਧੀ ਜਾਰੀ ਪੱਤਰ ਅਨੁਸਾਰ ਮੁਫਤ ਟਰਾਂਸਪੋਰਟ ਸਹੂਲਤ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਦੀ ਸਕੂਲ ਤਕ ਦੀ ਦੂਰੀ ਸਣੇ ਡੇਟਾ ਐਮਆਈਐਸ ਪੋਰਟਲ ’ਤੇ ਅਪਲੋਡ ਕੀਤਾ ਜਾਵੇਗਾ। ਜਿਹੜੇ ਵਿਦਿਆਰਥੀ ਇਸ ਸਹੁੂਲਤ ਦਾ ਲਾਭ ਲੈਣਾ ਚਾਹੁੰਦੇ ਹਨ, ਉਨ੍ਹਾਂ ਦਾ ਡੇਟਾ, ਘਰ ਤੋਂ ਸਕੂਲ ਤਕ ਦੀ ਦੂਰੀ, ਵਾਹਨਾਂ ਦੀ ਸੂਚੀ, ਰੂਟ ਦਾ ਨਕਸ਼ਾ ਅਪਲੋਡ ਕੀਤਾ ਜਾਵੇਗਾ। ਸਰਕਾਰੀ ਯੋਜਨਾ ਤਹਿਤ ਇਕ ਮਈ ਤੋਂ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਟਰਾਂਸਪੋਰਟ ਯੋਜਨਾ ਦਾ ਲਾਭ ਦਿੱਤਾ ਜਾਵੇਗਾ।

Advertisement

Advertisement
Advertisement