ਬੱਚਿਆਂ ਨੇ ਲੇਖ ਮੁਕਾਬਲੇ ’ਚ ਪੁਜੀਸ਼ਨਾਂ ਹਾਸਲ ਕੀਤੀਆਂ
09:54 AM Nov 28, 2024 IST
Advertisement
ਭਾਈ ਰੂਪਾ:
Advertisement
ਚੇਅਰਪਰਸਨ ਮਾਤਾ ਕਰਤਾਰ ਕੌਰ ਤੇ ਉਪ ਚੇਅਰਪਰਸਨ ਜੰਗੀਰ ਕੌਰ ਮਲੇਸ਼ੀਆ ਦੀ ਅਗਵਾਈ ਹੇਠ ਚੱਲ ਰਹੀ ਆਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਦੇ 6 ਬੱਚਿਆਂ ਨੇ ਟਾਟਾ ਕੰਪਨੀ ਵੱਲੋਂ ਵਾਤਾਵਰਨ ਦੀ ਸ਼ੁੱਧਤਾ, ਸਾਂਭ-ਸੰਭਾਲ ਤੇ ਸਫ਼ਾਈ ਸਬੰਧੀ ਕਰਵਾਏ ਗਏ ਲੇਖ ਮੁਕਾਬਲੇ ਵਿੱਚ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਪ੍ਰਿੰਸੀਪਲ ਸੁਮਨ ਸ਼ਰਮਾ ਤੇ ਡਾਇਰੈਕਟਰ ਸਰਬਪਾਲ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ‘ਚ ਮਿਡਲ ਵਿੰਗ ਦੇ ਵਿਦਿਆਰਥੀ ਮਨਮੀਤ ਕੌਰ, ਅਰਸ਼ਦੀਪ ਕੌਰ, ਹਰਮਨਪ੍ਰੀਤ ਕੌਰ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀ ਰਮਨਦੀਪ ਕੌਰ, ਜਗਜੀਤ ਸਿੰਘ, ਗੁਰਪਿੰਦਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਜਾ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਜਨਰਲ ਸਕੱਤਰ ਜਗਸੀਰ ਸਿੰਘ ਸਿੱਧੂ, ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਗੁਰਮੇਲ ਸਿੰਘ, ਮਨਪ੍ਰੀਤ ਸਿੰਘ, ਅਮਿ੍ਤਪਾਲ ਸਿੰਘ, ਰਜਨੀ ਗੁਪਤਾ, ਦਿਲਜੀਤ ਕੌਰ, ਕਰਮਜੀਤ ਕੌਰ, ਹਰਿੰਦਰ ਕੌਰ, ਕੁਲਵੀਰ ਕੌਰ ਤੇ ਕੁਲਦੀਪ ਕੌਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement