For the best experience, open
https://m.punjabitribuneonline.com
on your mobile browser.
Advertisement

ਪਾਰਟੀ ’ਚ ਕੇਕ ਖਾਣ ਕਾਰਨ ਬੱਚਿਆਂ ਦੀ ਸਿਹਤ ਵਿਗੜੀ

10:24 AM Sep 11, 2024 IST
ਪਾਰਟੀ ’ਚ ਕੇਕ ਖਾਣ ਕਾਰਨ ਬੱਚਿਆਂ ਦੀ ਸਿਹਤ ਵਿਗੜੀ
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 10 ਸਤੰਬਰ
ਇੱਥੇ ਲੰਘੀ ਰਾਤ ਇੱਕ ਬੱਚੇ ਦੇ ਜਨਮ ਦਿਨ ਦੀ ਪਾਰਟੀ ਮੌਕੇ ਇੱਕ ਬੇਕਰੀ ਤੋਂ ਲਿਆ ਕੇ ਖਾਧੇ ਕੇਕ ਅਤੇ ਪੇਸਟਰੀ ਆਦਿ ਨਾਲ ਦਰਜਨ ਭਰ ਬੱਚਿਆਂ ਸਮੇਤ ਕਈ ਜਣਿਆਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਦਸਤ ਤੇ ਉਲਟੀਆਂ ਲੱਗਣ ਕਾਰਨ ਰਾਘੋ ਮਾਜਰਾ ਚੌਕ ਸਥਿਤ ਇੱਕ ਹਸਪਤਾਲ ’ਚ ਦਾਖਲ ਕਰਵਾਉਣਾ ਪਿਆ।
ਦੂਜੇ ਪਾਸੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਖਾਧ ਪਦਾਰਥਾਂ ਦੀ ਗੁਣਵੱਤਾ ਸਬੰਧੀ ਖ਼ਬਰਾਂ ਦਾ ਨੋਟਿਸ ਲੈਂਦਿਆਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੈਂਪਲ ਭਰਕੇ ਖਾਧ ਪਦਾਰਥਾਂ ਦੀ ਗੁਣਵੱਤਾ ਜਾਂਚ ਕੀਤੀ ਜਾਵੇ। ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਗਰੋਂ ਸਿਹਤ ਵਿਭਾਗ ਦੀ ਟੀਮ ਨੇ ਸਬੰਧਤ ਬੇਕਰੀ ਤੋਂ ਇਨ੍ਹਾਂ ਵੱਖ ਵੱਖ ਖਾਧ ਪਦਾਰਥਾਂ ਦੇ ਸੈਂਪਲ ਭਰ ਕੇ ਜਾਂਚ ਲਈ ਲੈਬ ਵਿਚ ਭੇਜ ਦਿੱਤੇ ਹਨ।
ਇਸ ਘਟਨਾ ਦੀ ਸ਼ਹਿਰ ਭਰ ’ਚ ਭਾਰੀ ਚਰਚਾ ਹੈ। ਕਿਉਂਕਿ ਕੁਝ ਮਹੀਨੇ ਪਹਿਲਾਂ ਤਾਂ ਅਜਿਹੀ ਹੀ ਇੱਕ ਸੰਖੇਪ ਜਿਹੀ ਪਾਰਟੀ ਮੌਕੇ ਜਨਮ ਦਿਨ ਵਾਲੀ ਬੱਚੀ ਦੀ ਮੌਤ ਹੀ ਹੋ ਗਈ ਸੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਹਲਵਾਈ ਐਸੋਸੀਏਸ਼ਨ ਪਟਿਆਲਾ ਨੇ ਕੁਝ ਲੋਕਾਂ ਵੱਲੋਂ ਨਾਮੀ ਦੁਕਾਨਾਂ ਦਾ ਸਾਮਾਨ ਖਰਾਬ ਦੱਸ ਕੇ ਸੋਸ਼ਲ ਮੀਡੀਆ ਉਪਰ ਵਾਇਰਲ ਕੀਤਾ ਜਾ ਰਿਹਾ ਹੈ। ਇਸ ਨਾਲ ਜਿੱਥੇ ਦੁਕਾਨਾਂ ਦਾ ਅਕਸ ਤੇ ਵਪਾਰ ਖਰਾਬ ਹੁੰਦਾ ਹੈ, ਉਥੇ ਹੀ ਲੋਕਾਂ ਵਿੱਚ ਵੀ ਭਰਮ ਭੁਲੇਖੇ ਪੈਂਦੇ ਹਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਜੋ ਲੋਕ ਸੋਸ਼ਲ ਮੀਡੀਆ ਦਾ ਕੋਈ ਪਲੈਟਫਾਰਮ ਵਰਤਦੇ ਹਨ ਤੇ ਜੇਕਰ ਉਨ੍ਹਾਂ ਵੱਲੋਂ ਕਿਸੇ ਨੂੰ ਬਦਨਾਮ ਕਰਨ ਲਈ ਸੋਸ਼ਲ ਮੀਡੀਆ ਨੂੰ ਵਰਤਿਆ ਗਿਆ ਤਾਂ ਸਬੰਧਤਾਂ ਦੀ ਪਛਾਣ ਕਰਕੇ ਨਿਯਮਾਂ ਮੁਤਾਬਕ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

ਡੀਸੀ ਵੱਲੋਂ ਬੇਕਰੀ ਮਾਲਕਾਂ ਨੂੰ ਕਾਰਵਾਈ ਦੀ ਚਿਤਾਵਨੀ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਮੂਹ ਹਲਵਾਈ ਦੀਆਂ ਦੁਕਾਨਾਂ ਕਰਦੇ ਅਤੇ ਬੇਕਰੀਆਂ ਦੇ ਮਾਲਕਾਂ ਨੂੰ ਵੀ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਵੱਲੋਂ ਖਪਤਕਾਰਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਕੋਈ ਵੀ ਘਟਨਾ ਸਾਹਮਣੇ ਆਈ ਤਾਂ ਉਨ੍ਹਾਂ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਪਰਖ ਲਗਾਤਾਰ ਕੀਤੇ ਜਾਣ ਦੇ ਆਦੇਸ਼ ਪਹਿਲਾਂ ਹੀ ਜਾਰੀ ਕਰ ਦਿੱਤੇ ਹਨ।

Advertisement

Advertisement
Author Image

sukhwinder singh

View all posts

Advertisement