For the best experience, open
https://m.punjabitribuneonline.com
on your mobile browser.
Advertisement

ਡੱਡੂਮਾਜਰਾ ਦੇ ਖੇਡ ਸਟੇਡੀਅਮ ਵਿੱਚ ਸਾਬਤ ਸੂਰਤ ਬੱਚਿਆਂ ਦੀਆਂ ਖਾਲਸਈ ਖੇਡਾਂ

08:26 AM Mar 27, 2024 IST
ਡੱਡੂਮਾਜਰਾ ਦੇ ਖੇਡ ਸਟੇਡੀਅਮ ਵਿੱਚ ਸਾਬਤ ਸੂਰਤ ਬੱਚਿਆਂ ਦੀਆਂ ਖਾਲਸਈ ਖੇਡਾਂ
ਡੱਡੂਮਾਜਰਾ ਵਿੱਚ ਖਾਲਸਈ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਕੁਲਦੀਪ ਸਿੰਘ
ਚੰਡੀਗੜ੍ਹ, 26 ਮਾਰਚ
ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਸੇਵਾ ਸੁਸਾਇਟੀ ਪਿੰਡ ਡੱਡੂਮਾਜਰਾ ਵੱਲ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਦੇ ਖੇਡ ਸਟੇਡੀਅਮ ਵਿੱਚ ਖਾਲਸਈ ਖੇਡਾਂ ਕਰਵਾਈਆਂ ਗਈਆਂ। ਸੁਸਾਇਟੀ ਦੇ ਪ੍ਰਧਾਨ ਦੇਵੀ ਦਿਆਲ ਸਿੰਘ, ਜਨਰਲ ਸਕੱਤਰ ਹਰਪਾਲ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦੀ ਰਸਮੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਦਲਵਿੰਦਰ ਸਿੰਘ ਵੱਲੋਂ ਕਰਵਾਈ ਗਈ। ਕੈਸ਼ੀਅਰ ਮਾਸਟਰ ਮੋਹਨ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸੰਗਠਨ ਦੇ ਚੇਅਰਮੈਨ ਤਾਰਾ ਸਿੰਘ, ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਦੀ ਦੇਖਰੇਖ ਹੇਠ ਐਡਵੋਕੇਟ ਅਮਰ ਸਿੰਘ ਚਾਹਲ ਦੇ ਵਿਸ਼ੇਸ਼ ਸਹਿਯੋਗ ਸਦਕਾ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿੱਚ ਸਿਰਫ਼ ਸਾਬਤ ਸੂਰਤ ਖਿਡਾਰੀਆਂ ਨੂੰ ਹੀ ਸ਼ਾਮਲ ਕੀਤਾ ਗਿਆ। ਇਸ ਮੌਕੇ ਪੀਸੀਐੱਸ ਅਫ਼ਸਰ ਤੇਜਬੀਰ ਸਿੰਘ ਸੈਣੀ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਅਦਾ ਕੀਤੀ। ਲੜਕਿਆਂ ਦੀ ਲੰਬੀ ਛਾਲ ਵਿੱਚ ਅਰਸ਼ਪ੍ਰੀਤ ਸਿੰਘ ਨੇ ਪਹਿਲਾ, ਰਾਜਬੀਰ ਸਿੰਘ ਦੂਸਰਾ ਅਤੇ ਰਸਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਗੋਲਾ ਸੁੱਟਣ ਵਿੱਚ ਦਵਿੰਦਰ ਸਿੰਘ, ਹਰਮੀਤ ਸਿੰਘ ਅਤੇ ਮਨਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 800 ਮੀਟਰ ਦੌੜ ਵਿੱਚ ਦਿਲਜੀਤ ਸਿੰਘ, ਹਰਸ਼ਦੀਪ ਸਿੰਘ, ਨਿਰਮਲ ਸਿੰਘ, 100 ਮੀਟਰ ਦੌੜ ਵਿੱਚ ਹਰਪ੍ਰੀਤ ਸਿੰਘ, ਮਨਦੀਪ ਸਿੰਘ ਤੇ ਸੁਖਵਿੰਦਰ ਸਿੰਘ ਜਦਕਿ 200 ਮੀਟਰ ਦੌੜ ਵਿੱਚ ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਤੇ ਜਸਵੰਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕੀਤਾ। ਲੜਕੀਆਂ ਦੇ ਮੁਕਾਬਲਿਆਂ ਵਿੱਚ ਗੋਲਾ ਸੁੱਟਣ ਵਿੱਚ ਗੁਰਲੀਨ ਕੌਰ, ਰੇਖਾ, ਪਰਮਜੀਤ ਕੌਰ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹੀਆਂ। ਇਸੇ ਤਰ੍ਹਾਂ 200 ਮੀਟਰ ਦੌੜ ਵਿੱਚ ਗੁਰਲੀਨ ਕੌਰ, ਗੁਰਜੀਤ ਕੌਰ, ਅਮਨਦੀਪ ਕੌਰ, 100 ਮੀਟਰ ਦੌੜ ਵਿੱਚ ਰੇਖਾ, ਅਮਨਦੀਪ ਕੌਰ ਅਤੇ ਰਾਵੀਆ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹੀਆਂ।

Advertisement

Advertisement
Author Image

joginder kumar

View all posts

Advertisement
Advertisement
×