For the best experience, open
https://m.punjabitribuneonline.com
on your mobile browser.
Advertisement

ਵਿਰਸਾ ਵਿਹਾਰ ਕੇਂਦਰ ਵਿੱਚ ਬਾਲ ਰੰਗਮੰਚ ਕਾਰਜਸ਼ਾਲਾ ਸਮਾਪਤ

07:43 AM Jun 24, 2024 IST
ਵਿਰਸਾ ਵਿਹਾਰ ਕੇਂਦਰ ਵਿੱਚ ਬਾਲ ਰੰਗਮੰਚ ਕਾਰਜਸ਼ਾਲਾ ਸਮਾਪਤ
ਵਿਰਸਾ ਵਿਹਾਰ ਕੇਂਦਰ ਵਿੱਚ ਨਾਟਕ ਖੇਡਦੇ ਹੋਏ ਬੱਚੇ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 23 ਜੂਨ
ਵਿਰਸਾ ਵਿਹਾਰ ਸੁਸਾਇਟੀ ਵੱਲੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ ਬਾਲ ਰੰਗਮੰਚ ਕਾਰਜਸ਼ਾਲਾ ਦਾ ਸਮਾਪਨ ਸਮਾਰੋਹ ਬੀਤੇ ਦਿਨ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਕੀਤਾ ਗਿਆ। ਇਸ ਵਿਚ ਬਾਲ ਰੰਗਮੰਚ ਕਾਰਜਸ਼ਾਲਾ ਵਿੱਚ ਤਿਆਰ ਕੀਤੇ ਦੋ ਨਾਟਕਾਂ ਦਾ ਮੰਚਨ ਅਤੇ ਭੰਗੜੇ ਦੀ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ। ਪਹਿਲਾ ਨਾਟਕ ਰਾਬਿੰਦਰਨਾਥ ਟੈਗੋਰ ਦੀ ਕਹਾਣੀ ’ਤੇ ਆਧਾਰਿਤ ਅਤੇ ਡਾ. ਲਾਈਕ ਹੂਸੈਨ ਦਾ ਹਿੰਦੀ ਵਿੱਚ ਅਨੁਵਾਦ ਕੀਤਾ ਨਾਟਕ ‘ਜੂਤੇ ਕਾ ਅਵਿਸ਼ਕਾਰ’ ਸੀ ਜਿਸ ਨੂੰ ਸਾਜਨ ਕਹਿਨੂਰ ਦੀ ਨਿਰਦੇਸ਼ਨਾ ਹੇਠ ਪੇਸ਼ ਕੀਤਾ ਗਿਆ। ਦੂਜਾ ਨਾਟਕ ਅੰਲਖਨੰਦਨ ਦਾ ਲਿਖਿਆ ਅਤੇ ਵਿਸ਼ੂ ਸ਼ਰਮਾ ਦਾ ਨਿਰਦੇਸ਼ਤ ਕੀਤਾ ਨਾਟਕ ‘ਨੰਗਾ ਰਾਜਾ’ ਪੇਸ਼ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਜਗਦੀਪ ਸਿੰਘ ਜੱਗੀ ਦੀ ਟੀਮ ਵੱਲੋਂ ਭੰਗੜੇ ਦੀ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ। ਇਸ ਬਾਲ ਰੰਗਮੰਚ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਬੱਚੇ ਅਜੀਜ ਬੱਸੀ, ਕਿਆਰਾ ਸੈਣੀ, ਸਮਰਿਧ ਸਿੰਘ ਸੈਣੀ, ਸਨਮੀਨ ਸਿੰਘ, ਕਰਾਮਤ ਮੈਲਵਾਨੀ, ਜਸ਼ਨਜੋਤ ਸਿੰਘ ਅਤੇ ਆਲਮ ਸਿੰਘ ਨੇ ਪੇਸ਼ਕਾਰੀ ਦਿੱਤੀ। ਅੰਤ ਵਿੱਚ ਬੱਚਿਆਂ ਨੂੰ ਪ੍ਰਧਾਨ ਕੇਵਲ ਧਾਲੀਵਾਲ, ਅਧਿਆਪਕ ਪਾਰਥੋ ਬੈਨਰਜੀ ਅਤੇ ਪ੍ਰੀਤਪਾਲ ਰੁਪਾਣਾ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।

Advertisement

Advertisement
Advertisement
Author Image

Advertisement