For the best experience, open
https://m.punjabitribuneonline.com
on your mobile browser.
Advertisement

ਚੀਨ: ਪੰਜਾਬੀ ਨਾਗਰਿਕਾਂ ਦੀ ਰਿਹਾਈ ਲਈ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

08:08 AM Mar 23, 2024 IST
ਚੀਨ  ਪੰਜਾਬੀ ਨਾਗਰਿਕਾਂ ਦੀ ਰਿਹਾਈ ਲਈ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਮਾਰਚ
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਵਿਦੇਸ਼ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਚੀਨ ਵਿੱਚ ਨਜ਼ਰਬੰਦ ਪੰਜਾਬ ਦੇ ਤਿੰਨ ਮੂਲ ਵਾਸੀਆਂ ਦੀ ਤੰਦਰੁਸਤੀ ਅਤੇ ਸੁਰੱਖਿਆ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ। ਲਾਲਪੁਰਾ ਨੂੰ ਇੱਕ ਈਮੇਲ ਰਾਹੀਂ ਮੁਖਤਾਰ ਸਿੰਘ, ਸਰਵਣ ਕੁਮਾਰ ਅਤੇ ਮਨਿੰਦਰ ਸਿੰਘ ਦੇ ਸ਼ੇਨਜ਼ੇਨ ਲੁਓਹੂ ਜ਼ਿਲ੍ਹਾ ਰਿਮਾਂਡ ਜੇਲ੍ਹ ਵਿੱਚ ਬੰਦ ਹੋਣ ਦੀ ਸੂਚਨਾ ਮਿਲੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਉਕਤ ਵਿਅਕਤੀਆਂ ਦੀ ਰਿਹਾਈ ਲਈ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਤੁਰੰਤ ਸਰਕਾਰੀ ਦਖਲ ਦੇਣ ਲਈ ਪੱਤਰ ਲਿਖਿਆ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਦਾ 22 ਅਗਸਤ, 2023 ਤੱਕ ਆਪਣੇ ਪਰਿਵਾਰਾਂ ਨਾਲ ਆਖ਼ਰੀ ਵਾਰ ਸੰਪਰਕ ਹੋਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨਾਲ ਦੁਬਾਰਾ ਸੰਪਰਕ ਨਹੀਂ ਹੋ ਸਕਿਆ।

Advertisement

Advertisement
Author Image

sukhwinder singh

View all posts

Advertisement
Advertisement
×