ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੀਨ ਨੇ ਅਰੁਣਾਚਲ ਪ੍ਰਦੇਸ਼ ਦੇ ਵੱਖ-ਵੱਖ ਸਥਾਨਾਂ ਲਈ 30 ਹੋਰ ਨਾਮ ਜਾਰੀ ਕੀਤੇ

11:19 AM Apr 01, 2024 IST

ਪੇਈਚਿੰਗ, 1 ਅਪਰੈਲ
ਚੀਨ ਵੱਲੋਂ ਅਰੁਣਾਚਲ ਪ੍ਰਦੇਸ਼ ’ਤੇ ਆਪਣੇ ਦਾਅਵੇ ਦੀ ਕੋਸ਼ਿਸ਼ ਤਹਿਤ ਇਸ ਭਾਰਤੀ ਰਾਜ ਵਿੱਚ ਵੱਖ-ਵੱਖ ਥਾਵਾਂ ਦੇ 30 ਨਵੇਂ ਨਾਵਾਂ ਦੀ ਚੌਥੀ ਸੂਚੀ ਜਾਰੀ ਕੀਤੀ ਹੈ। ਭਾਰਤ ਅਰੁਣਾਚਲ ਪ੍ਰਦੇਸ਼ ਵਿੱਚ ਸਥਾਨਾਂ ਦੇ ਨਾਮ ਬਦਲਣ ਦੀਆਂ ਚੀਨ ਦੀਆਂ ਕੋਸ਼ਿਸ਼ਾਂ ਨੂੰ ਰੱਦ ਕਰਦਾ ਰਿਹਾ ਹੈ। ਉਸ ਦਾ ਕਹਿਣਾ ਹੈ ਕਿ ਇਹ ਸੂਬਾ ਦੇਸ਼ ਦਾ ਅਨਿੱਖੜਵਾਂ ਅੰਗ ਹੈ ਅਤੇ ਇਸ ਨੂੰ ‘ਕਾਲਪਨਿਕ’ ਨਾਂ ਰੱਖਣ ਨਾਲ ਇਹ ਹਕੀਕਤ ਨਹੀਂ ਬਦਲੇਗੀ। ਚੀਨੀ ਨਾਗਰਿਕ ਮਾਮਲਿਆਂ ਦੇ ਮੰਤਰਾਲੇ ਨੇ 'ਜੰਗਨਾਨ' ਵਿੱਚ ਭੂਗੋਲਿਕ ਨਾਵਾਂ ਦੀ ਚੌਥੀ ਸੂਚੀ ਜਾਰੀ ਕੀਤੀ। ਚੀਨ ਅਰੁਣਾਚਲ ਪ੍ਰਦੇਸ਼ ਨੂੰ 'ਜੰਗਨਾਨ' ਕਹਿੰਦਾ ਹੈ ਅਤੇ ਰਾਜ ਨੂੰ ਦੱਖਣੀ ਤਿੱਬਤ ਦਾ ਹਿੱਸਾ ਹੋਣ ਦਾ ਦਾਅਵਾ ਕਰਦਾ ਹੈ। ਮੰਤਰਾਲੇ ਦੀ ਅਧਿਕਾਰਤ ਵੈੱਬਸਾਈਟ 'ਤੇ ਖੇਤਰ ਲਈ 30 ਹੋਰ ਨਾਂ ਪੋਸਟ ਕੀਤੇ ਗਏ ਹਨ।

Advertisement

Advertisement