ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੀਨ ਦੇ ਵਿਦੇਸ਼ ਮੰਤਰੀ ਤਿੰਨ ਹਫ਼ਤਿਆਂ ਤੋਂ ਜਨਤਕ ਤੌਰ ’ਤੇ ‘ਗਾਇਬ’

06:59 AM Jul 22, 2023 IST

ਪੇਈਚਿੰਗ: ‘ਅਲ ਜਜ਼ੀਰਾ’ ਦੀ ਇਕ ਰਿਪੋਰਟ ਮੁਤਾਬਕ ਚੀਨ ਦੇ ਵਿਦੇਸ਼ ਮੰਤਰੀ ਕਨਿ ਗੈਂਗ ਤਿੰਨ ਹਫ਼ਤਿਆਂ ਤੋਂ ਵੀ ਵੱਧ ਸਮੇਂ ਤੋਂ ਜਨਤਕ ਤੌਰ ’ਤੇ ਨਹੀਂ ਦੇਖੇ ਗਏ ਹਨ। ਜਦਕਿ ਕੂਟਨੀਤਕ ਪੱਧਰ ’ਤੇ ਇਸ ਸਮੇਂ ਦੌਰਾਨ ਉਨ੍ਹਾਂ ਦੀ ਕਈ ਚੋਟੀ ਦੇ ਆਗੂਆਂ ਨਾਲ ਮੁਲਾਕਾਤ ਹੋਣੀ ਸੀ। ਗੈਂਗ ਦੇ ਕਈ ਦਨਿਾਂ ਤੋਂ ਨਾ ਦਿਖਣ ਕਾਰਨ ਵੱਡੇ ਪੱਧਰ ਉਤੇ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਤੇ ਚੀਨ ਵਿਚ ਪਾਰਦਰਸ਼ਤਾ ਦੀ ਘਾਟ ’ਤੇ ਵੀ ਸਵਾਲ ਉੱਠ ਰਹੇ ਹਨ। ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ ਦੀ ਕਾਰਜਸ਼ੈਲੀ ਵੀ ਸਵਾਲਾਂ ਦੇ ਘੇਰੇ ਵਿਚ ਹੈ। ਜ਼ਿਕਰਯੋਗ ਹੈ ਕਿ 25 ਜੂਨ ਨੂੰ ਕਨਿ ਗੈਂਗ ਨੇ ਰੂਸ, ਵੀਅਤਨਾਮ ਤੇ ਸ੍ਰੀਲੰਕਾ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਸੀ, ਪਰ ਉਸ ਤੋਂ ਬਾਅਦ ਉਹ ਨਜ਼ਰ ਨਹੀਂ ਆਏ। ਦੱਸਣਯੋਗ ਹੈ ਕਿ 4 ਜੁਲਾਈ ਨੂੰ ਕਨਿ ਨੇ ਯੂਰਪੀਅਨ ਯੂਨੀਅਨ ਦੀ ਵਿਦੇਸ਼ ਨੀਤੀ ਦੇ ਮੁਖੀ ਜੋਸੇਪ ਬੋਰੈੱਲ ਨਾਲ ਮੁਲਾਕਾਤ ਕਰਨੀ ਸੀ। ਪਰ ਯੂਰਪੀ ਯੂਨੀਅਨ ਦੇ ਅਧਿਕਾਰੀਆਂ ਮੁਤਾਬਕ ਚੀਨ ਨੇ ਕੋਈ ਕਾਰਨ ਦਿੱਤਿਆਂ ਇਹ ਮੁਲਾਕਾਤ ਰੱਦ ਕਰ ਦਿੱਤੀ। ਚੀਨ ਦੇ ਵਿਦੇਸ਼ ਮੰਤਰਾਲੇ ਮੁਤਾਬਕ ਕਨਿ ‘ਸਿਹਤ ਠੀਕ ਨਾ ਹੋਣ ਕਾਰਨ’ ਗੈਰਹਾਜ਼ਰ ਰਹੇ ਹਨ। ਪਰ ਸਰਕਾਰੀ ਰਿਕਾਰਡ ਵਿਚ ਅਜਿਹਾ ਕੋਈ ਵੀ ਕਾਰਨ ਨਹੀਂ ਦਰਜ ਕੀਤਾ ਗਿਆ ਹੈ। -ਏਐੱਨਆਈ

Advertisement

Advertisement