ਚੀਨੀ ਡੋਰ: ਪ੍ਰਦੂਸ਼ਣ ਰੋਕਥਾਮ ਟੀਮ ਵੱਲੋਂ ਦੁਕਾਨਾਂ ਦੀ ਚੈਕਿੰਗ
10:20 AM Jan 14, 2025 IST
ਪੱਤਰ ਪ੍ਰੇਰਕ
ਜਲੰਧਰ, 13 ਜਨਵਰੀ
ਚੀਨੀ ਡੋਰ ’ਤੇ ਪੂਰਨ ਪਾਬੰਦੀ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਵੱਲੋਂ ਅੱਜ ਦੁਕਾਨਾਂ ’ਤੇ ਛਾਪੇ ਮਾਰੇ ਗਏ।
ਇਸ ਸਬੰਧੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਦੇ ਐਕਸੀਅਨ ਸੰਦੀਪ ਸਿੰਘ ਨੇ ਦੱਸਿਆ ਕਿ ਪਾਬੰਦੀਸ਼ੁਦਾ ਡੋਰ ਦੀ ਜਾਂਚ ਲਈ ਖੇਤਰੀ ਦਫ਼ਤਰ ਵੱਲੋਂ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਇਸ ਡੋਰ ਦੀ ਵਰਤੋਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚੀਨੀ ਡੋਰ ’ਤੇ ਪਾਬੰਦੀ ਲਗਾਈ ਗਈ ਹੈ। ਇਸ ਪਾਬੰਦੀ ਦੇ ਬਾਵਜੂਦ ਇਸ ਡੋਰ ਨੂੰ ਵੇਚਣ ਵਾਲਿਆਂ ਖ਼ਿਲਾਫ਼ 10 ਹਜ਼ਾਰ ਰੁਪਏ ਤੋਂ ਲੈ ਕੇ 15 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ।
Advertisement
Advertisement