ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੀਨੀ ਵੀਜ਼ਾ ਘੁਟਾਲਾ: ਦਿੱਲੀ ਦੀ ਅਦਾਲਤ ਵੱਲੋਂ ਕਾਰਤੀ ਚਿਦੰਬਰਮ ਨੂੰ ਜ਼ਮਾਨਤ

10:08 PM Jun 06, 2024 IST

ਨਵੀਂ ਦਿੱਲੀ, 6 ਜੂਨ

Advertisement

ਦਿੱਲੀ ਦੀ ਇਕ ਅਦਾਲਤ ਨੇ ਚੀਨੀ ਨਾਗਰਿਕਾਂ ਦੇ ਕਥਿਤ ਵੀਜ਼ਾ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕਾਂਗਰਸ ਆਗੂ ਕਾਰਤੀ ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ ਹੈ। ਈਡੀ ਅਤੇ ਸੀਬੀਆਈ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮੁਲਜ਼ਮ ਨੂੰ ਇਹ ਰਾਹਤ ਦੇ ਦਿੱਤੀ ਜੋ ਆਪਣੇ ਵਿਰੁੱਧ ਸੰਮਨਾਂ ਦੀ ਪਾਲਣਾ ਕਰਦਿਆਂ ਅਦਾਲਤ ਵਿੱਚ ਪੇਸ਼ ਹੋਇਆ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਈਡੀ ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਂਦੇ ਹੋਏ ਮੁਲਜ਼ਮਾਂ ਖ਼ਿਲਾਫ਼ ਸੰਮਨ ਜਾਰੀ ਕੀਤੇ ਸਨ। ਜੱਜ ਨੇ ਇਕ ਲੱਖ ਰੁਪਏ ਦੇ ਨਿੱਜੀ ਮੁਚਲਕੇ ਅਤੇ ਇੰਨੀ ਹੀ ਰਕਮ ਦੀ ਜ਼ਮਾਨਤ ’ਤੇ ਚਿਦੰਬਰਮ ਨੂੰ ਰਾਹਤ ਦਿੱਤੀ।

Advertisement
Advertisement