ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚਿੰਤਪੁਰਨੀ ਮੈਡੀਕਲ ਕਾਲਜ: ਡੇਢ ਸੌ ਸੀਟਾਂ ਖਾਲੀ ਰਹਿਣ ਦੀ ਸੰਭਾਵਨਾ

10:29 AM Aug 11, 2024 IST

ਜਸਵੰਤ ਜੱਸ
ਫਰੀਦਕੋਟ, 10 ਅਗਸਤ
ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਅਧੀਨ ਪਠਾਨਕੋਟ ਦੇ ਚੱਲ ਰਹੇ ਮਾਤਾ ਚਿੰਤਪੁਰਨੀ ਮੈਡੀਕਲ ਕਾਲਜ ਵਿੱਚ ਇਸ ਵਾਰ ਐੱਮਬੀਬੀਐੱਸ ਦੀਆਂ 150 ਸੀਟਾਂ ਖਾਲੀ ਰਹਿਣ ਦੀ ਸੰਭਾਵਨਾ ਹੈ। ਬਾਬਾ ਫਰੀਦ ਯੂਨੀਵਰਸਿਟੀ ਦੇ ਸੂਤਰਾਂ ਅਨੁਸਾਰ ਮੈਡੀਕਲ ਕਾਲਜ ਮੈਡੀਕਲ ਕੌਂਸਲ ਆਫ ਇੰਡੀਆ ਅਤੇ ਯੂਨੀਵਰਸਿਟੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦਾ। ਇਸ ਕਰਕੇ ਕਾਲਜ ਵਿੱਚ ਐੱਮਬੀਬੀਐੱਸ ਲਈ ਦਾਖਲੇ ਨਹੀਂ ਹੋਣਗੇ। ਪੰਜਾਬ ਵਿੱਚ ਕੁੱਲ 12 ਮੈਡੀਕਲ ਕਾਲਜ ਹਨ ਜਿਨ੍ਹਾਂ ਵਿੱਚੋਂ ਛੇ ਸਰਕਾਰੀ ਅਤੇ ਛੇ ਪ੍ਰਾਈਵੇਟ ਹਨ। ਮੈਡੀਕਲ ਕੌਂਸਲ ਆਫ ਇੰਡੀਆ ਨੇ ਇਨ੍ਹਛਾਂ ਕਾਲਜਾਂ ਨੂੰ 1550 ਐੱਮਬੀਬੀਐੱਸ ਦੀਆਂ ਸੀਟਾਂ ਅਲਾਟ ਕੀਤੀਆਂ ਹੋਈਆਂ ਹਨ ਜਿਨ੍ਹਾਂ ਵਿੱਚੋਂ 150 ਸੀਟਾਂ ਚਿੰਤਪੁਰਨੀ ਮੈਡੀਕਲ ਕਾਲਜ ਦੇ ਕੋਟੇ ਵਿੱਚ ਆਉਂਦੀਆਂ ਹਨ। ਆਸਟਰੇਲੀਆ ਤੇ ਕੈਨੇਡਾ ਵਿੱਚ ਪੜ੍ਹਾਈ ਦੇ ਵੀਜ਼ਿਆਂ ਵਿੱਚ ਸਖ਼ਤੀ ਹੋਣ ਕਾਰਨ ਮੈਡੀਕਲ ਕਾਲਜਾਂ ਵਿੱਚ ਵਿਦਿਆਰਥੀਆਂ ਦਾ ਰੁਝਾਨ ਵਧਿਆ ਹੈ। ਬਾਬਾ ਫਰੀਦ ਯੂਨੀਵਰਸਿਟੀ ਦੇ ਕੌਂਸਲਿੰਗ ਰਿਕਾਰਡ ਮੁਤਾਬਕ ਚਿੰਤਪੁਰਨੀ ਮੈਡੀਕਲ ਕਾਲਜ ਦੀਆਂ 150 ਸੀਟਾਂ ਵੀ ਭਰੀਆਂ ਜਾ ਸਕਦੀਆਂ ਸਨ ਜੇ ਉਹ ਲੋੜੀਦੀਆਂ ਸ਼ਰਤਾਂ ਪੂਰੀਆਂ ਕਰਦਾ। ਹੁਣ ਇੱਥੇ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਵੱਧ ਗਈਆਂ ਹਨ ਕਿਉਂਕਿ ਯੂਨੀਵਰਸਿਟੀ ਆਖਰੀ ਗੇੜ ਦੀ ਕੌਂਸਲਿੰਗ ਵੀ ਮੁਕੰਮਲ ਕਰ ਚੁੱਕੀ ਹੈ। ਬਾਬਾ ਫਰੀਦ ਯੂਨੀਵਰਸਿਟੀ ਇਸ ਕਾਲਜ ਦੇ ਸੰਭਾਵੀ ਉਮੀਦਵਾਰਾਂ ਦੇ ਭਵਿੱਖ ਬਾਰੇ ਆਉਣ ਵਾਲੇ ਦਿਨਾਂ ਵਿੱਚ ਫੈਸਲਾ ਲਵੇਗੀ। ਉਧਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੇ ਬਾਬਾ ਫਰੀਦ ਯੂਨੀਵਰਸਿਟੀ ਪਹਿਲਾਂ ਵੀ ਚਿੰਤਪੁਰਨੀ ਕਾਲਜ ਨੂੰ ਸੀਟਾਂ ਭਰਨ ਤੋਂ ਰੋਕ ਚੁੱਕੀ ਹੈ ਅਤੇ ਇਸ ਕਾਲਜ ਦੇ ਵਿਦਿਆਰਥੀਆਂ ਨੂੰ ਪੰਜਾਬ ਦੇ ਹੋਰਨਾਂ ਕਾਲਜਾਂ ਵਿੱਚ ਦਾਖ਼ਲੇ ਦਿੱਤੇ ਗਏ ਸਨ। ਚਿੰਤਪੁਰਨੀ ਕਾਲਜ ਦਾ ਵਿਵਾਦ ਪੈਦਾ ਹੋਣ ਤੋਂ ਬਾਅਦ ਮੈਡੀਕਲ ਕੌਂਸਲ ਆਫ ਇੰਡੀਆ ਨੇ ਪੰਜਾਬ ਦੇ ਬਾਕੀ ਮੈਡੀਕਲ ਕਾਲਜਾਂ ਵਿੱਚ ਐੱਮਬੀਬੀਐੱਸ ਦੀਆਂ ਸੀਟਾਂ ਵਧਾ ਦਿੱਤੀਆਂ ਸਨ। ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੇ ਕਿਹਾ ਕਿ ਮੈਡੀਕਲ ਕੌਂਸਲ ਅਤੇ ਬਾਬਾ ਫਰੀਦ ਯੂਨੀਵਰਸਿਟੀ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਮੈਡੀਕਲ ਕਾਲਜਾਂ ਨੂੰ ਹੀ ਐੱਮਬੀਬੀਐੱਸ ਅਤੇ ਬਾਕੀ ਕੋਰਸਾਂ ਲਈ ਦਾਖ਼ਲੇ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਪੰਜਾਬ ਦੇ ਮੈਡੀਕਲ ਕਾਲਜਾਂ ਵਿੱਚ ਕਾਫੀ ਲੰਬੇ ਸਮੇਂ ਬਾਅਦ ਵਿਦਿਆਰਥੀਆਂ ਵੱਲੋਂ ਐਮਬੀਬੀਐਸ ਅਤੇ ਹੋਰ ਕੋਰਸਾਂ ਵਿੱਚ ਦਾਖਲਾ ਲੈਣ ਲਈਦਿਲਚਸਪੀ ਦਿਖਾਈ ਗਈ ਹੈ ਕਿਉਂਕਿ ਵਿਦੇਸ਼ਾਂ ਵਿੱਚ ਹੁਣ ਵਿਦਿਆਰਥੀਆਂ ਨੂੰ ਬਾਰ੍ਹਵੀਂ ਦੀ ਥਾਂ ਗਰੈਜੂਏਸ਼ਨ ਕਰਨ ਮਗਰੋਂ ਹੀ ਵੀਜ਼ੇ, ਪੀਆਰ ਅਤੇ ਵਰਕ ਪਰਮਿਟ ਆਦਿ ਮਿਲ ਰਹੇ ਹਨ। ਪੰਜਾਬ ਦੇ 9 ਮੈਡੀਕਲ ਕਾਲਜ ਐੱਮਬੀਬੀਐੱਸ ਲਈ ਵਿਦਿਆਰਥੀਆਂ ਦੀ ਦਾਖ਼ਲਾ ਪ੍ਰਕਿਰਿਆ ਮੁਕੰਮਲ ਕਰ ਚੁੱਕੇ ਹਨ।

Advertisement

Advertisement
Advertisement