ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੈਕਟਰ-16 ਹਸਪਤਾਲ ਵਿੱਚ ਕਲੋਰੀਨ ਗੈਸ ਲੀਕ ਹੋਣ ਨਾਲ ਲੋਕਾਂ ਵਿੱਚ ਸਹਿਮ

11:21 AM Aug 19, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਗਸਤ
ਇੱਥੋਂ ਦੇ ਸੈਕਟਰ-16 ਵਿਖੇ ਸਥਿਤ ਸਰਕਾਰੀ ਹਸਪਤਾਲ ਵਿੱਚ ਕਲੋਰੀਨ ਗੈਸ ਸਿਲੰਡਰ ਲੀਕ ਹੋਣ ਕਰਕੇ ਹਫੜਾ-ਦਫੜੀ ਫੈਲ ਗਈ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਹਸਪਤਾਲ ਪ੍ਰਬੰਧਨ, ਪੁਲੀਸ ਤੇ ਫਾਇਰ ਬ੍ਰਿਗੇਡ ਦੀ ਟੀਮ ਘਟਨਾ ਸਥਾਨ ’ਤੇ ਪਹੁੰਚ ਗਈ। ਉਨ੍ਹਾਂ ਕਾਫੀ ਮੁਸ਼ਕਤ ਮਗਰੋਂ ਕਲੋਰੀਨ ਗੈਸ ਸਿਲੰਡਰ ਲੀਕ ਹੋਣ ’ਤੇ ਕਾਬੂ ਪਾਇਆ। ਹਾਲਾਂਕਿ, ਇਸ ਦੌਰਾਨ ਕਿਸੇ ਕਿਸਮ ਦੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਹਿ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਲਗਪਗ ਅੱਠ ਵਜੇ ਵਾਪਰੀ। ਉਸ ਸਮੇਂ ਸੈਕਟਰ-16 ਹਸਪਤਾਲ ਦੇ ਗੇਟ ਕੋਲ ਸਥਿਤ ਟਿਊਬਵੈੱਲ ਵਿੱਚ ਕਲੋਰੀਲ ਗੈਸ ਸਿਲੰਡਰ ਲੀਕ ਹੋ ਗਿਆ ਹੈ। ਕਲੋਰੀਨ ਗੈਸ ਸਿਲੰਡਰ ਲੀਕ ਹੋਣ ਕਰਕੇ ਲੋਕਾਂ ਨੂੰ ਸਾਂਹ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪਿਆ। ਇਸ ਦਾ ਪਤਾ ਚੱਲਣ ਮਗਰੋਂ ਲੋਕਾਂ ਨੇ ਹਸਪਤਾਲ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਘਟਨਾ ਸਥਾਨ ’ਤੇ ਪਹੁੰਚ ਗਈ। ਇਸ ਤੋਂ ਬਾਅਦ ਗੈਸ ਲੀਕ ’ਤੇ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਦੀ ਟੀਮ ਕਰੀਬ ਇਕ ਘੰਟਾ ਉਥੇ ਰਹੀ। ਇਸ ਮੌਕੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਤੋਂ ਪਤਾ ਲੱਗਿਆ ਕਿ ਕਲੋਰੀਨ ਗੈਸ ਸਿਲੰਡਰ ਵਿੱਚ ਬਾਰੀਕ ਛੇਕ ਹੋ ਗਿਆ ਸੀ ਜਿਸ ਕਰਕੇ ਗੈਸ ਲੀਕ ਹੋਣ ਲੱਗ ਗਈ ਸੀ। ਉਨ੍ਹਾਂ ਕਿਹਾ ਕਿ ਗੈਸ ਲੀਕ ਦੀ ਘਟਨਾ ’ਤੇ ਕਾਬੂ ਪਾ ਲਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਸੈਕਟਰ-16 ਹਸਪਤਾਲ ਦੇ ਪ੍ਰਬੰਧਕਾ ਵੱਲੋਂ ਗੈਸ ਸਿਲੰਡਰ ਦੇ ਆਲੇ-ਦੁਆਲੇ ਲੱਗੇ ਦਰੱਖਤ ਅਤੇ ਬਰਾਮਦੇ ਨੂੰ ਪਾਣੀ ਨਾਲ ਸਾਫ਼ ਕੀਤਾ ਗਿਆ ਤਾਂ ਜੋ ਕਿਸੇ ਥਾਂ ਗੈਸ ਲੱਗੀ ਨਾ ਰਹਿ ਜਾਵੇ।

Advertisement

Advertisement