For the best experience, open
https://m.punjabitribuneonline.com
on your mobile browser.
Advertisement

ਚੌਧਰੀ ਆਰਪੀ ਸਿੰਘ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ

07:45 AM May 24, 2024 IST
ਚੌਧਰੀ ਆਰਪੀ ਸਿੰਘ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ
Advertisement

ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 23 ਮਈ
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਾਚੌਰ ਹਲਕੇ ਦੇ ਸੀਨੀਅਰ ਆਗੂ ਚੌਧਰੀ ਆਰਪੀ ਸਿੰਘ ਨੂੰ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ। ਡਾ. ਦਲਜੀਤ ਸਿੰਘ ਚੀਮਾ ਦੇ ਦਸਤਖਤਾਂ ਹੇਠ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੌਧਰੀ ਆਰਪੀ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਪਾਰਟੀ ਦੀ ਪੀਏਸੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਚੌਧਰੀ ਆਰਪੀ ਸਿੰਘ ਨੇ ਪਾਰਟੀ ਵੱਲੋਂ ਦਿੱਤੇ ਮਾਣ-ਸਤਿਕਾਰ ਲਈ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ।

Advertisement

Advertisement
Advertisement
Author Image

joginder kumar

View all posts

Advertisement